29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 9 ਨੰੂ <br/>

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਿਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਵੱਡੀ ਪਹਿਲਕਦਮੀ ਤਹਿਤ ਤਰਨ ਤਾਰਨ ਵਿਚ 9 ਫ਼ਰਵਰੀ ਨੂੰ 'ਨਸ਼ਿਆਂ ਵਿਰੁੱਧ ਪੈਦਲ ਯਾਤਰਾ' ਕੱਢੀ ਜਾਵੇਗੀ | ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਗੁਲਾਬ ਚੰਦ ਕਟਾਰੀਆ ਖ਼ੁਦ ਨਿੱਜੀ ਤੌਰ 'ਤੇ ਕਰਨਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਸੰਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਮੀਟਿੰਗ ਵਿਚ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸੰਬੰਧੀ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 9 ਫਰਵਰੀ 2026 ਨੂੰ ਸਵੇਰੇ 11:30 ਵਜੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਤੱਕ ਜਾਵੇਗੀ | ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦੇਣਗੇ | ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਗੁਰਮੀਤ ਸਿੰਘ, ਮਾਈ ਭਾਰਤ ਤਰਨ ਤਾਰਨ ਦੀ ਡਿਪਟੀ ਡਾਇਰੈਕਟਰ ਜਸਲੀਨ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਦੀ ਮੌਤ 'ਤੇ ਅਕਾਲੀ ਆਗੂਆਂ ਵਲੋਂ ਦੁੱਖ ਪ੍ਰਗਟ <br/> ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਦੀ ਮਾਸਿਕ ਮੀਟਿੰਗ ਸੰਪੰਨ <br/>
Ad Position 24