29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਦੀ ਮੌਤ 'ਤੇ ਅਕਾਲੀ ਆਗੂਆਂ ਵਲੋਂ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 07-02-2026
ਮੀਆਂਵਿੰਡ, 6 ਫਰਵਰੀ (ਸੰਧੂ)-ਪਿਛਲੇ ਦੋ ਦਿਨ ਪਹਿਲਾਂ ਪਿੰਡ ਜਲਾਲਾਬਾਦ ਦੇ ਸਾਬਕਾ ਸਰਪੰਚ ਅਤੇ ਸਾਬਕਾ ਸੰਮਤੀ ਮੈਂਬਰ ਰਤਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਅਕਾਲੀ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਕਿਹਾ ਕਿ ਜਥੇਦਾਰ ਰਤਨ ਸਿੰਘ ਦੀ ਮੌਤ ਨਾਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਕਸ਼ਮੀਰ ਗਗੜੇਵਾਲ, ਸਰਪੰਚ ਰਜਿੰਦਰ ਸਿੰਘ ਸਾਬਾ ਰਾਮਪੁਰ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਜਥੇਦਾਰ ਹਰਦੇਵ ਸਿੰਘ ਨਾਗੋਕੇ, ਸਰਕਲ ਪ੍ਰਧਾਨ ਨੌਰੰਗ ਸਿੰਘ ਨਾਗੋਕੇ, ਰਾਮ ਸਿੰਘ ਨਾਗੋਕੇ, ਰਣਜੀਤ ਸਿੰਘ ਰਾਣਾ ਮੀਆਂਵਿੰਡ, ਸਰਕਲ ਪ੍ਰਧਾਨ ਸਤਪਾਲ ਸਿੰਘ ਨੱਥੋਕੇ, ਸੁਖਪਾਲ ਸਿੰਘ ਰਾਜੂ ਬੋਤਲਕੀੜੀ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਗਗੜੇਵਾਲ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਜਸਪਾਲ ਸਿੰਘ ਬੱਲੀ, ਸੂਬੇਦਾਰ ਕਾਬਲ ਸਿੰਘ, ਕੁਲਦੀਪ ਸਿੰਘ ਮੈਂਬਰ, ਡਾ. ਗੁਰਦੇਵ ਸਿੰਘ, ਬੀਰਇੰਦਰ ਸਿੰਘ, ਕਿਰਨਬੀਰ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ ਸਾਰੇ ਪਿੰਡ ਜਲਾਲਾਬਾਦ ਆਦਿ ਹਾਜ਼ਰ ਸਨ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਵੀ ਪਰਿਵਾਰ ਨਾਲ ਫੋਨ 'ਤੇ ਅਫਸੋਸ ਪ੍ਰਗਟ ਕਰਦੇ ਕੀਤਾ ਅਤੇ ਕਿਹਾ ਕਿ ਰਤਨ ਸਿੰਘ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵਫ਼ਾਦਾਰ ਸਨ, ਉਨ੍ਹਾਂ ਦੀ ਮੌਤ ਨਾਲ ਪਾਰਟੀ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ |

Ad Position 22
No active advertisement
ਪਿਛਲੀ ਖ਼ਬਰ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਗਾਜਰ ਦੀ ਕਾਸ਼ਤ 'ਤੇ ਮਨਾਇਆ ਖੇਤ ਦਿਵਸ <br/> ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 9 ਨੰੂ <br/>
Ad Position 24