29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਗਾਜਰ ਦੀ ਕਾਸ਼ਤ 'ਤੇ ਮਨਾਇਆ ਖੇਤ ਦਿਵਸ <br/>

Ad Position 21
No active advertisement
ਪੱਟੀ ਵਿਖੇ ਗਾਜਰ ਦੀ ਕਾਸ਼ਤ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਧਿਕਾਰੀ | ਤਸਵੀਰ:ਕਾਲੇਕੇ <br/> 07-02-2026
ਪੱਟੀ, 6 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫ.ਏ.ਐੱਸ.ਸੀ.) ਤਰਨ ਤਾਰਨ ਵਲੋਂ ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਯੋਗ ਅਗਵਾਈ ਹੇਠ ਪੱਟੀ ਵਿਖੇ ਸਬਜ਼ੀ ਵਿਗਿਆਨ ਵਿਭਾਗ ਪੀ.ਏ.ਯੂ ਲੁਧਿਆਣਾ ਦੇ ਸਹਿਯੋਗ ਨਾਲ ਗਾਜਰ ਦੀ ਕਾਸ਼ਤ ਤੇ ਖੇਤ ਦਿਵਸ ਮਨਾਇਆ ਗਿਆ | ਡਾ. ਪਰਵਿੰਦਰ ਸਿੰਘ ਇੰਚਾਰਜ ਐੱਫ.ਏ.ਐੱਸ.ਸੀ ਤਰਨ ਤਾਰਨ ਨੇ ਪੀ..ਏ.ਯੂ ਤੋਂ ਆਏ ਹੋਏ ਵਿਗਿਆਨੀਆਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਗਾਜਰ ਅਤੇ ਹੋਰ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਇਲਾਕੇ ਦੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਘਰੇਲੂ ਪੱਧਰ 'ਤੇ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਕਰਨ ਦੀ ਲੋੜ 'ਤੇ ਜੋਰ ਦਿੱਤਾ | ਡਾ. ਤਰਸੇਮ ਸਿੰਘ ਢਿੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਨੇ ਆਪਣੇ ਵਿਚਾਰ ਕਿਸਾਨਾਂ ਅੱਗੇ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਦੀ ਭਲਾਈ ਕੀਤੇ ਜਾ ਰਹੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਗਾਜਰ ਵਿਗਿਆਨੀ ਵੱਜੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਅਤੇ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀਆਂ ਗਾਜਰ ਦੀਆਂ ਵੱਖ-ਵੱਖ ਸੁਧਰੀਆਂ ਕਿਸਮਾਂ, ਉਨ੍ਹਾਂ ਦੇ ਵਿਲੱਖਣ ਗੁਣਾਂ ਅਤੇ ਉਨ੍ਹਾਂ ਦੀ ਵੱਖ-ਵੱਖ ਉਦੇਸ਼ਾਂ ਲਈ ਵਰਤੋਂ ਬਾਰੇ ਦੱਸਿਆ | ਡਾ. ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਦੀ ਲਾਗਤ ਘਟਾਉਣ ਅਤੇ ਆਪਣੀ ਉਤਪਾਦਕਤਾ ਵਧਾਉਣ ਲਈ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਅਤੇ ਤਕਨੀਕਾਂ ਨੂੰ ਅਪਨਾਉਣ | ਕਿਸਾਨਾਂ ਨੂੰ ਯੂਨੀਵਰਸਿਟੀ ਦੇ ਸਾਹਿਤ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ | ਡਾ. ਰੂਮਾ ਦੇਵੀ ਸਬਜ਼ੀ ਵਿਗਿਆਨੀ ਨੇ ਗਾਜਰ ਦੀ ਸਫਲ ਕਾਸ਼ਤ ਕਰਨ ਲਈ ਨੁਕਤੇ ਸਾਂਝੇ ਕੀਤੇ | ਡਾ. ਨਵਜੋਤ ਸਿੰਘ ਬਰਾੜ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤਰਨ ਤਾਰਨ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਨਦੀਨ ਪ੍ਰਬੰਧ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਦੇ ਖੇਤਰ ਵਿਚ ਥੋੜੇ ਸਮੇਂ ਅਤੇ ਕਿੱਤਾ ਮੁਖੀ ਸਿਖਲਾਈਆਂ ਪ੍ਰਾਪਤ ਕਰਨ ਲਈ ਕੇ.ਵੀ.ਕੇ ਦੇ ਮਾਹਿਰਾਂ ਨਾਲ ਸੰਪਰਕ ਵਿਚ ਰਹਿਣ | ਗੁਰਪ੍ਰੀਤ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਪੱਟੀ ਨੇ ਕਿਸਾਨਾਂ ਲਈ ਮਹਿਕਮੇ ਵਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ 'ਤੇ ਚਾਨਣਾ ਪਾਇਆ | ਡਾ. ਪਰਮਿੰਦਰ ਕੌਰ ਸਹਿਜਪਾਲ ਪ੍ਰਮੁੱਖ ਪਸਾਰ ਮਾਹਿਰ (ਪੌਦਾ ਰੋਗ) ਨੇ ਗਾਜਰ ਅਤੇ ਹੋਰ ਸਬਜ਼ੀਆਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਿਆ | ਡਾ. ਸਵਰੀਤ ਖਹਿਰਾ ਸੀਨੀਅਰ ਪਸਾਰ ਵਿਗਿਆਨੀ (ਫ਼ਲ) ਨੇ ਆਏ ਹੋਏ ਵਿਗਆਨੀਆਂ, ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਸਮਾਗਮ ਵਿਚ 140 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਨੇ 2026-27 ਦੇ ਬਜਟ ਵਿਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ-ਹਰਜੀਤ ਸੰਧੂ ਅਗਲੀ ਖ਼ਬਰ ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਦੀ ਮੌਤ 'ਤੇ ਅਕਾਲੀ ਆਗੂਆਂ ਵਲੋਂ ਦੁੱਖ ਪ੍ਰਗਟ <br/>
Ad Position 24