29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕੇਂਦਰ ਦੀ ਮੋਦੀ ਸਰਕਾਰ ਨੇ 2026-27 ਦੇ ਬਜਟ ਵਿਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ-ਹਰਜੀਤ ਸੰਧੂ

Ad Position 21
No active advertisement
ਅਜੀਤ ਡੈਸਕ 07-02-2026
ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਭਾਰਤ ਦੀ ਕੇਂਦਰ ਵਾਲੀ ਭਾਜਪਾ ਸਰਕਾਰ ਦੀ ਅਗਵਾਈ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਗਾਤਾਰ ਦੇਸ਼ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਸੁਖਾਵਾਂ, ਸੁਰੱਖਿਅਤ ਬਣਾਉਣ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਇਤਿਹਾਸਕ ਫੈਸਲੇ ਲੈ ਕੇ ਦੁਨੀਆ ਦੇ ਵਿਕਸਿਤ ਦੇਸ਼ਾਂ ਦੀ ਮੂਹਰਲੀ ਕਤਾਰ ਵਿਚ ਲਿਆ ਕੇ ਖੜਾ ਕੀਤਾ ਹੈ, ਜਿਸ ਤੋਂ ਪੂਰੇ ਭਾਰਤ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੁੱਖ ਦਫਤਰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ 2026-27 ਲਈ ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਹਰ ਪੱਖੋਂ ਮਜ਼ਬੂਤ ਕਰੇਗਾ | ਲੋਕਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਬਿਮਾਰੀਆਂ ਦਾ ਬੋਝ ਘਟਾਉਣ ਲਈ ਸ਼ੂਗਰ, ਕੈਂਸਰ, ਦਿਲ ਦੀ ਬਿਮਾਰੀ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ, 7 ਗੰਭੀਰ ਬਿਮਾਰੀਆਂ ਦੀਆਂ ਦਵਾਈਆਂ ਸਸਤੀਆਂ ਕੀਤੀਆਂ ਗਈਆਂ ਹਨ, ਇਸਦੇ ਨਾਲ ਸੋਲਰ ਐਨਰਜੀ ਦਾ ਸਮਾਨ, ਕੈਂਸਰ ਦੀਆਂ 17 ਦਵਾਈਆਂ, ਸ਼ੂਗਰ ਦੀਆਂ ਦਵਾਈਆਂ, ਚਮੜੇ ਦਾ ਸਮਾਨ, ਮੋਬਾਇਲ, ਈ.ਵੀ. ਬੈਟਰੀਆਂ, ਮਾਈਕਰੋਵੇਵ ਓਵਨ, ਸੂਤੀ ਕੱਪੜੇ, ਜੁੱਤੀਆਂ ਸਸਤੀਆਂ ਕੀਤੀਆਂ ਗਈਆਂ ਹਨ | ਤਿੰਨ ਨਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਆਯੁਰਵੈਦ ਸਥਾਪਿਤ ਕੀਤੇ ਜਾਣਗੇ | ਮੋਦੀ ਸਰਕਾਰ ਨੇ 16 ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ ਕਿ ਟੈਕਸਾਂ ਦੀ ਵੰਡ ਵਿਚ ਰਾਜਾਂ ਦਾ ਹਿੱਸਾ 41 ਪ੍ਰਤੀਸ਼ਤ 'ਤੇ ਬਰਕਰਾਰ ਰੱਖਿਆ ਜਾਵੇਗਾ | ਲੜਕੀਆਂ ਦੇ ਲਈ ਖਾਸ ਤੋਹਫ਼ਾ ਦਿੱਤਾ ਗਿਆ ਹੈ | ਦੇਸ਼ ਦੇ ਹਰ ਜ਼ਿਲ੍ਹੇ ਵਿਚ ਇਕ ਗਰਲਜ਼ ਹੋਸਟਲ ਬਣਾਇਆ ਜਾਵੇਗਾ | ਆਗੂਆਂ ਕਿਹਾ ਕਿ ਇਸ ਤੋਂ ਇਲਾਵਾ ਬਜਟ ਵਿਚ ਕਈ ਅਜਿਹੀਆਂ ਤਜਵੀਜਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਗਰੀਬ ਅਤੇ ਮੱਧ ਵਰਗ ਨੂੰ ਰਾਹਤ ਮਿਲੇਗੀ | ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਜਨਰਲ ਸਕੱਤਰ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਜਸਕਰਨ ਸਿੰਘ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ, ਐੱਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਮੰਡਲ ਪ੍ਰਧਾਨ ਰੋਹਿਤ ਸ਼ਰਮਾ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੱਸਾ ਸਿੰਘ ਪੰਜਵੜ, ਜੇਈ ਗੁਰਬਚਨ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਧਰਮ ਚੰਦ, ਗੁਰਜੰਟ ਸਿੰਘ ਨੂਰਪੁਰ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਦੰਦਰਾਲਾ ਖਰÏੜ 'ਚ ਲਿਆ ਜਾਇਜ਼ਾ ਅਗਲੀ ਖ਼ਬਰ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਗਾਜਰ ਦੀ ਕਾਸ਼ਤ 'ਤੇ ਮਨਾਇਆ ਖੇਤ ਦਿਵਸ <br/>
Ad Position 24