17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਉੱਪਲ, ਪੰਡੋਰੀ, ਬੱਗੂ, ਜਵੰਦਾ <br/>

Ad Position 21
No active advertisement
ਅਜੀਤ ਡੈਸਕ 21-02-2026
ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਅਮਰੀਕਾ ਅਤੇ ਹੋਰ ਦੇਸ਼ਾਂ ਨਾਲ਼ ਕੀਤੇ ਗਏ ਕਰ ਮੁਕਤ ਵਪਾਰ ਸਮਝੌਤਿਆਂ ਖਿਲਾਫ਼ ਦੇਸ਼ ਅੰਦਰ ਲਗਾਤਾਰ ਵਿਰੋਧ ਵਧ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਉੱਘੇ ਟਰੇਡ ਯੂਨੀਅਨਜ਼ ਟੀ.ਐੱਸ.ਯੂ. ਦੇ ਸਾਬਕਾ ਸੂਬਾਈ ਜਨਰਲ ਸਕੱਤਰ ਜਗਤਾਰ ਸਿੰਘ ਉੱਪਲ ਅਤੇ ਮਨਰੇਗਾ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਜਵੰਦਾ ਨੇ ਗੱਲਬਾਤ ਦੌਰਾਨ ਦੱਸਿਆਂ ਕਿ ਇਹਨਾਂ ਸਮਝੌਤਿਆਂ ਖਿਲਾਫ਼ ਲਗਾਤਾਰ ਲਾਮਬੰਦੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਤੋੜਨ ਦਾ ਕੰਮ ਕਰਨਗੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਪੱਖੀ ਮੀਡੀਆ ਨੂੰ ਵਰਤ ਕੇ ਭਾਜਪਾ ਦੇਸ਼ ਨੂੰ ਇਹ ਪ੍ਰਚਾਰ ਕਰਕੇ ਗੁੰਮਰਾਹ ਕਰ ਰਹੀ ਹੈ ਕਿ ਸਮਝੌਤਿਆਂ ਤਹਿਤ ਅਮਰੀਕਾ ਵਲੋਂ ਭਾਰਤ ਤੋਂ ਐਕਸਪੋਰਟ ਹੋਣ ਵਾਲੀਆਂ ਵਸਤਾਂ ਤੇ ਲੱਗ ਰਹੇ ਟੈਕਸ 50 ਫੀਸਦੀ ਤੋਂ ਘਟ ਕੇ 18 ਫੀਸਦੀ ਹੋ ਗਏ ਹਨ, ਇਹ ਬੇਹੱਦ ਨਿੰਦਯੋਗਕਾਰਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਚਲੀ ਟੈਰਿਫ ਵਾਰ (ਟੈਕਸ ਯੁੱਧ) ਕਾਰਨ ਅਮਰੀਕਾ ਨੇ ਸਾਰੇ ਦੇਸ਼ਾਂ ਤੇ ਬੇਤਹਾਸ਼ਾ ਵਾਧੇ ਨਾਲ ਟੈਕਸ ਲਗਾਏ ਜਿਸ ਤਹਿਤ ਭਾਰਤ ਤੇ ਵੀ 3 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤੇ, ਹੁਣ ਜਦੋਂ ਵਧ ਟੈਕਸਾਂ ਜਾਂ ਹੋਰ ਗੁੱਝੇ ਕਾਰਨਾਂ ਕਰਕੇ ਮੋਦੀ ਸਰਕਾਰ ਨੇ ਭਾਰਤ ਦੇ ਲੋਕਾਂ ਨਾਲ ਧੋਖਾ ਕਰਕੇ ਅਮਰੀਕਾ ਲਈ ਜ਼ੀਰੋ ਟੈਕਸ ਜਾਂ ਬਿਲਕੁੱਲ ਨਾਮਾਤਰ ਟੈਕਸ ਲਗਾਉਣ ਲਈ ਗੋਡੇ ਟੇਕ ਦਿੱਤੇ ਹਨ ਤਾਂ ਅਮਰੀਕਾ ਨੇ ਇਹ ਟੈਕਸ 18 ਫੀਸਦੀ ਕਰ ਦਿੱਤੇ ਹਨ, ਜੋ ਕਿ ਅਸਲ ਵਿਚ ਲੰਬੇ ਸਮੇਂ ਤੋਂ ਚਲਦੇ 3 ਟੈਕਸਾਂ ਤੋਂ 3 ਗੁਣਾ ਵੱਧ ਹਨ | ਉਨ੍ਹਾਂ ਕਿਹਾ ਕਿ ਅਮਰੀਕੀ ਖੇਤੀਬਾੜੀ ਮੰਤਰੀ ਦੀ ਸੈਕਟਰੀ ਅਤੇ ਰਾਸ਼ਟਰਪਤੀ ਟਰੰਪ ਲਗਾਤਾਰ ਕਹਿ ਰਹੇ ਹਨ ਕਿ ਭਾਰਤ ਨੇ ਅਮਰੀਕੀ ਖੇਤੀਬਾੜੀ ਵਸਤਾਂ ਕਿ ਮੰਡੀ ਖੋਲ੍ਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਿਵੇਂ ਹੀ ਅਮਰੀਕਾ ਦੀਆਂ ਵਸਤਾਂ 'ਤੇ 0 ਫੀਸਦੀ ਟੈਕਸ ਹੋ ਗਏ ਹੋਵੇਗਾ, ਉਦੋਂ ਤੋਂ ਹੀ ਦੇਸ਼ ਦੀ ਖੇਤੀਬਾੜੀ ਸੈਕਟਰ ਦੀ ਮਾੜੇ ਦਿਨ ਸ਼ੁਰੂ ਹੋ ਜਾਣਗੇ ਕਿਉਂਕਿ ਅਮਰੀਕਾ ਵਰਗੇ ਦੇਸ਼ ਜਿੱਥੇ ਕਿਸਾਨਾਂ ਨੂੰ ਭਾਰੀ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਛੋਟੀ ਕਿਸਾਨੀ ਕੋਲ ਵੀ ਸੈਂਕੜੇ ਏਕੜ ਜ਼ਮੀਨ ਹੈ, ਉੱਥੇ ਭਾਰਤ ਅੰਦਰ ਕਿਸਾਨਾਂ ਦੀ ਕਮਜ਼ੋਰ ਆਰਥਿਕ ਹਾਲਤ, ਨਾਂਹ ਦੇ ਬਰਾਬਰ ਸਬਸਿਡੀਆਂ ਅਤੇ 85 ਫੀਸਦੀ ਕਿਸਾਨਾਂ ਦੀ 2.5 ਏਕੜ ਦੀ ਜ਼ਮੀਨ ਮਾਲਕੀ ਹੈ | ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਪੈਦਾਵਾਰ ਦਾ ਜ਼ਮੀਨ ਅਸਮਾਨ ਦਾ ਫਰਕ ਹੈ | ਭਾਰਤ ਦੇ ਕਿਸਾਨ ਕਿਸੇ ਵੀ ਤਰ੍ਹਾਂ ਮੰਡੀ ਦੀ ਇਸ ਅਸਾਵੀਂ ਮੁਕਾਬਲੇਬਾਜ਼ੀ ਅੱਗੇ ਖੜ੍ਹ ਨਹੀਂ ਪਾਉਣਗੇ, ਜਿਸ ਕਾਰਨ ਕਿਸਾਨ ਅਤੇ ਖੇਤ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ | ਇਸ ਮੌਕੇ ਕਰਮ ਸਿੰਘ ਪੰਡੋਰੀ, ਤਰਸੇਮ ਸਿੰਘ ਪੰਡੋਰੀ, ਸਰਿੰਦਰ ਸਿੰਘ ਖੱਬੇ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਚਨਪ੍ਰੀਤ ਕੌਰ ਨੇ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੀ ਸ਼ਰਤ ਨੇ 2011 ਤੋਂ ਪਹਿਲਾਂ ਭਰਤੀ ਹੋਏ ਕਰੀਬ 50 ਹਜ਼ਾਰ ਅਧਿਆਪਕਾਂ ਦੀ ਚਿੰਤਾ...
Ad Position 24