17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੰਚਨਪ੍ਰੀਤ ਕੌਰ ਨੇ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 21-02-2026
ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ, ਜਿੰਨਾਂ ਦੇ ਖ਼ਿਲਾਫ਼ ਜ਼ਿਮਨੀ ਚੋਣ ਦੌਰਾਨ ਹੀ ਅੰਮਿ੍ਤਸਰ ਅਤੇ ਤਰਨ ਤਾਰਨ ਵਿਚ ਕੇਸ ਦਰਜ ਕੀਤੇ ਗਏ ਸਨ, ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਰੇ ਕੇਸਾਂ ਵਿਚ ਜਮਾਨਤ ਮਿਲਣ ਤੋਂ ਬਾਅਦ ਕੰਚਨਪ੍ਰੀਤ ਕੌਰ ਨੇ ਪਿੰਡ ਬਾਦਲ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ, ਸੀਨੀ. ਐਡਵੋਕੇਟ ਅਰਸ਼ਦੀਪ ਕਲੇਰ ਅਤੇ ਉਨ੍ਹਾਂ ਦੀ ਟੀਮ ਦੇ ਧੰਨਵਾਦੀ ਹਨ, ਜਿੰਨਾਂ ਨੇ ਸਰਕਾਰ ਵਲੋਂ ਉਨ੍ਹਾਂ ਦੇ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸਾਂ ਵਿਰੁੱਧ ਡੱਟ ਕੇ ਲੜਾਈ ਲੜੀ ਅਤੇ ਸਾਰੇ ਕੇਸਾਂ ਵਿਚੋਂ ਉਨ੍ਹਾਂ ਨੂੰ ਜਮਾਨਤ ਮਿਲੀ ਹੈ | ਉਨ੍ਹਾਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਤੇ ਗਏ ਹਰ ਹੁਕਮ ਦੀ ਪਾਲਣਾ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਸੰਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਹਰ ਸਮੇਂ ਤਰਨ ਤਾਰਨ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ, ਕਿਉਂਕਿ ਹਲਕੇ ਦੇ ਲੋਕਾਂ ਨੇ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦਿੱਤਾ, ਜਦੋਂ ਸਰਕਾਰ ਨੇ ਧਿਰ ਬਣ ਕੇ ਇਹ ਚੋਣ ਲੜੀ ਅਤੇ ਅਨੇਕਾਂ ਹੀ ਅਕਾਲੀ ਵਰਕਰਾਂ ਉਪਰ ਕੇਸ ਦਰਜ ਕੀਤੇ ਗਏ, ਪਰ ਅਕਾਲੀ ਵਰਕਰ ਇਸ ਦੇ ਬਾਵਜੂਦ ਵੀ ਸ਼ੋ੍ਰਮਣੀ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਾਮਾਨ ਚੋਰੀ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਉੱਪਲ, ਪੰਡੋਰੀ, ਬੱਗੂ, ਜਵੰਦਾ <br/>
Ad Position 24