15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 21-02-2026
ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ਾ ਦਾ ਸੇਵਨ ਕਰ ਰਹੇ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਰਾਣਾ ਬਾਈਪਾਸ ਮੁਰਾਦਪੁਰ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰੌਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਗਮੋਹਨ ਸਿੰਘ ਵਾਸੀ ਗਲੀ ਕਿੱਕਰ ਪੀਰ ਵਾਲੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਪਲਾਟ ਚੋਹਲਾ ਸਾਹਿਬ ਤੋਂ ਕਰਨਦੀਪ ਸਿੰਘ ਉਰਫ ਔਜਲਾ ਪੁੱਤਰ ਜਸਪਾਲ ਸਿੰਘ, ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਜਗਤਾਰ ਸਿੰਘ ਵਾਸੀਅਨ ਚੋਹਲਾ ਸਾਹਿਬ ਜੋ ਕਿ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੇਪਰ ਪੰਨੀ, 10 ਰੁਪਏ ਦਾ ਨੋਟ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਖੇਮਕਰਨ ਨਜ਼ਦੀਕ ਨਾਕਾਬੰਦੀ ਦੌਰਾਨ ਸਾਹਿਬ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਪੂਨੀਆ ਨਜ਼ਦੀਕ ਤੋਂ ਲਵ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਘਰਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧੁੰਨ ਦੇ ਯਤਨਾਂ ਸਦਕਾ ਸਰਕਾਰ ਨੇ ਖੇਮਕਰਨ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀਆਂ-ਬਲਵੰਤ ਸਿੰਘ ਸੰਧੂ <b... ਅਗਲੀ ਖ਼ਬਰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, 9 ਖ਼ਿਲਾਫ਼ ਮਾਮਲਾ ਦਰਜ
Ad Position 24