15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਤਰਨ ਤਾਰਨ ਸ਼ਹਿਰ 'ਚ ਸਾਫ਼-ਸਫ਼ਾਈ ਅਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ

Ad Position 21
No active advertisement
ਤਰਨ ਤਾਰਨ ਸ਼ਹਿਰ ਦੀਆਂ ਸੜਕਾਂ ਕਿਨਾਰੇ ਪਏ ਕੂੜੇ ਦੇ ਢੇਰ | ਅਜੀਤ ਤਸਵੀਰਾਂ <br/> ਸੀਵਰੇਜ ਦੀ ਸਾਫ਼-ਸਫ਼ਾਈ ਨਾ ਹੋਣ ਕਾਰਨ ਗਲੀ ਵਿਚ ਖੜ੍ਹਾ ਸੀਵਰੇਜ ਦਾ ਪਾਣੀ ਅਤੇ ਸੀਵਰੇਜ ਦੇ ਗਟਰ ਦਾ ਟੁੱਟਾ ਹੋਇਆ ਢੱਕਣ <br/> 21-02-2026
ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਲੋਕਾਂ ਨੂੰ ਸਵਛੱਤਾ ਦੇ ਨਾਂਅ 'ਤੇ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੋ, ਜੋ ਕਿ ਖੋਖਲੇ ਸਾਬਿਤ ਹੋ ਰਹੇ ਹਨ | ਜਿਸ ਦੀ ਤਾਜਾ ਮਿਸਾਲ ਤਰਨ ਤਾਰਨ ਸ਼ਹਿਰ ਵਿਚੋਂ ਮਿਲਦੀ ਹੈ, ਜਿਥੇ ਸ਼ਹਿਰ ਵਿਚ ਜਗ੍ਹਾ ਜਗ੍ਹਾ ਸਾਫ਼ ਸਫਾਈ ਦਾ ਬੁਰਾ ਹਾਲ ਹੈ ਅਤੇ ਕੂੜੇ ਦੇ ਢੇਰ ਦੇਖਣ ਨੂੰ ਮਿਲਦੇ ਹਨ, ਉਥੇ ਸ਼ਹਿਰ ਦੀਆਂ ਵਾਰਡਾਂ ਵਿਚ ਸੀਵਰੇਜ ਸਿਸਟਮ ਦਾ ਬੁਰਾ ਹੈ, ਜਿਸ ਕਾਰਨ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪ੍ਰੰਤੂ ਸੰਬੰਧਿਤ ਪ੍ਰਸ਼ਾਸਨ ਜਾਂ ਵਿਭਾਗ ਇਸ ਤਰਫ ਕੋਈ ਧਿਆਨ ਨਹੀਂ ਦੇ ਰਿਹਾ ਹੈ | ਤਰਨ ਤਾਰਨ ਸ਼ਹਿਰ ਦੀਆਂ ਜਿਆਦਾਤਰ ਵਾਰਡਾਂ ਵਿਚ ਸੀਵਰੇਜ ਸਿਸਟਮ ਪੁਰਾਣਾ ਹੋਣ ਕਾਰਨ ਅਕਸਰ ਜਾਮ ਰਹਿੰਦਾ ਹੈ, ਜਿਸ ਕਾਰਨ ਸ਼ਹਿਰ ਵਿਚ ਪੈਂਦੇ ਮੁਹੱਲਾ ਨਾਨਕਸਰ, ਨੂਰਦੀ ਅੱਡਾ, ਜੰਡਿਆਲਾ ਰੋਡ, ਮੁਹੱਲਾ ਗੋਕਲਪੁਰਾ, ਮੁਹੱਲਾ ਮੁਰਾਦਪੁਰਾ, ਦੀਪ ਐਵੀਨਿਊ, ਮੁਹੱਲਾ ਜਸਵੰਤ ਸਿੰਘ, ਮੁਹੱਲਾ ਗੁਰੂ ਕਾ ਖੂਹ, ਖਾਲਸਾਪੁਰ ਰੋਡ, ਕਾਜੀਕੋਟ ਰੋਡ, ਰੇਲਵੇ ਰੋਡ ਆਦਿ ਇਲਾਕਿਆਂ ਵਿਚ ਸੀਵਰੇਜ ਸਿਸਟਮ ਜਾਮ ਰਹਿਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਅਤੇ ਮੁਹੱਲਿਆਂ ਵਿਚ ਖੜਾ ਰਹਿੰਦਾ ਹੈ, ਜਿਸ ਵਿਚੋਂ ਗੰਦੀ ਬਦਬੂ ਆ ਰਹੀ ਹੁੰਦੀ ਹੈ ਅਤੇ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਉਥੇ ਕਈ ਸੀਵਰੇਜਾਂ ਦੇ ਗੱਟਰ ਉਪਰ ਢੱਕਣ ਵੀ ਨਹੀਂ ਹਨ, ਜਿਸ ਕਾਰਨ ਕਿਸੇ ਸਮੇਂ ਵੀ ਕੋਈ ਕੋਈ ਬੱਚਾ ਜਾਂ ਵਿਅਕਤੀ ਸੀਵਰੇਜ ਵਿਚ ਡਿੱਗ ਸਕਦਾ ਹੈ ਅਤੇ ਵੱਡਾ ਹਾਦਸਾ ਹੋ ਸਕਦਾ ਹੈ | ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਸਾਫ਼ ਸਫਾਈ ਦੇ ਪ੍ਰਬੰਧ ਨਾ ਦੇ ਬਰਾਬਰ ਹਨ ਅਤੇ ਵਾਰਡਾਂ ਵਿਚ ਕੂੜਾ ਕਰਕਟ ਪਿਆ ਰਹਿੰਦਾ ਹੈ, ਜਿਸ ਕਾਰਨ ਸ਼ਹਿਰ ਨਿਵਾਸੀ ਪ੍ਰੇਸ਼ਾਨ ਹਨ | ਸ਼ਹਿਰ ਦੇ ਰੋਹੀ ਪੁੱਲ ਕਿਨਾਰੇ, ਬੱਸ ਅੱਡੇ ਨਜ਼ਦੀਕ, ਰੇਲਵੇ ਰੋਡ, ਡਾਕ ਘਰ ਦੇ ਬਾਹਰ ਆਦਿ ਤੋਂ ਇਲਾਵਾ ਹੋਰਨਾਂ ਥਾਵਾਂ ਅਤੇ ਸੜਕ ਕਿਨਾਰੇ ਕੂੜੇ ਦੇ ਢੇਰ ਦੇਖਣ ਨੂੰ ਮਿਲਦੇ ਹਨ, ਜਿਸ ਕਾਰਨ ਜਿਥੇ ਸ਼ਹਿਰ ਨਿਵਾਸੀ ਪ੍ਰੇਸ਼ਾਨ ਹਨ, ਉਥੇ ਬਾਹਰੋਂ ਆਉਣ ਵਾਲੇ ਲੋਕ ਵੀ ਪ੍ਰੇਸ਼ਾਨ ਹੁੰਦੇ ਹਨ | ਇਸ ਸੰਬੰਧੀ ਸ਼ਹਿਰ ਨਿਵਾਸੀਆਂ ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਪਵਨਜੀਤ ਸਿੰਘ, ਰਵੀ ਕੁਮਾਰ, ਅਜੇ ਕੁਮਾਰ, ਗੁਰਭਾਗ ਸ਼ਰਮਾ, ਸੁਰਜੀਤ ਸਿੰਘ, ਡਾ.ਪਵਨਦੀਪ ਸਿੰਘ, ਜਗਨਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ, ਧਰਵਿੰਦਰ ਸਿੰਘ, ਬਸੰਤ ਸਿੰਘ ਆਦਿ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਵੱਛਤਾ ਨੂੰ ਲੈ ਕੇ ਵੱਡੇ ਵੱਡੇ ਬਿਆਨ ਦਾਗ ਰਹੀ ਹੈ ਕਿ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਅਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਪ੍ਰੰਤੂ ਇਹ ਸੱਚਾਈ ਤੋਂ ਕੋਹਾਂ ਦੂਰ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਸਾਫ ਸਫਾਈ ਦਾ ਮੰਦਾ ਹਾਲ ਹੈ, ਉਥੇ ਸੀਵਰੇਜ ਸਿਸਟਮ ਵੀ ਅਕਸਰ ਜਾਣ ਰਹਿਣ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਨਾ ਤਾਂ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਾਰ ਲਈ ਜਾ ਰਹੀ ਹੈ ਅਤੇ ਨਾ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੀ ਹੈ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਤਰਨ ਤਾਰਨ ਸ਼ਹਿਰ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਹੈ, ਜਿਥੇ ਰੋਜਾਨਾਂ ਹੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਂਦੀਆਂ ਹਨ ਅਤੇ ਸੜਕਾਂ 'ਤੇ ਲੱਗੇ ਕੂੜੇ ਦੇ ਢੇਰਾਂ ਕਾਰਨ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਦੀ ਹੈ | ਸ਼ਹਿਰ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਕਿ ਤਰਨ ਤਾਰਨ ਸ਼ਹਿਰ ਵਿਚ ਸਾਫ਼ ਸਫਾਈ ਦੇ ਯੋਗ ਪ੍ਰਬੰਧ ਕੀਤੇ ਜਾਣ, ਉਥੇ ਸ਼ਹਿਰ ਵਿਚਲੇ ਸੀਵਰੇਜ ਸਿਸਟਮ ਜੋ ਕਿ ਅਕਸਰ ਜਾਣ ਰਹਿਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ, ਉਸਦੀ ਸਾਫ਼ ਸਫਾਈ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ 18ਵਾਂ ਅੱਖਾਂ ਦਾ ਫ੍ਰੀ ਮੈਡੀਕਲ ਕੈਂਪ ਕੱਲ੍ਹ- ਚੇਅਰਮੈਨ ਰਣਜੀਤ ਸਿੰਘ ਅਗਲੀ ਖ਼ਬਰ ਪਿੰਡ ਐਮਾ ਕਲਾਂ ਦੀ ਸਰਬਸੰਮਤੀ ਨਾਲ ਤੋਂ ਇਕਾਈ ਦਾ ਪ੍ਰਧਾਨ ਮੰਗਲ ਸਿੰਘ ਨੂੰ ਬਣਾ ਕੇ ਜ਼ਿੰਮੇਵਾਰੀ ਸੌਂਪੀ <br/>
Ad Position 24