15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਭਾਰਤ-ਅਮਰੀਕਾ ਟਰੇਡ ਸਮਝੌਤੇ ਦੇ ਵਿਰੁੱਧ ਕਾਂਗਰਸੀ ਆਗੂਆਂ ਨੇ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਭੇਜਿਆ ਮੈਮੋਰੰਡਮ <br/>

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਨਾਲ ਹਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ, ਯੁੱਧਵੀਰ ਸਿੰਘ ਸਰਲੀ ਜ਼ਿਲ੍ਹਾ ਹਲਕਾ ਕੋਆਰਡੀਨੇਟਰ ਅਤੇ ਹੋਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਇਕੱਤਰ ਹੋਈ ਕਾਂਗਰਸ ਪਾਰਟੀ ਦੀ ਲੀਡਰਸ਼ਿਪ | <br/> 21-02-2026
ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)- ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਰਮਿਆਨ ਹੋਏ ਟਰੇਡ ਸਮਝੌਤੇ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਡੇ ਇਕੱਠ ਦੇ ਰੂਪ ਵਿਚ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਮ 'ਤੇ ਇਕ ਮੈਮੋਰੰਡਮ ਸੌਂਪਿਆ ਗਿਆ | ਇਸ ਮੌਕੇ 'ਤੇ ਵਿਧਾਨ ਸਭਾ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਹਲਕਾ ਤਰਨ ਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਕਿਸਾਨ ਵੀ ਮੌਜੂਦ ਸਨ | ਮੈਮੋਰੰਡਮ ਦੇਣ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ, ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਪੰਜਾਬ ਅਤੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਮੋਦੀ ਸਰਕਾਰ ਦਾ ਸਾਥ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਰਮਿਆਨ ਹੋਇਆ ਕਿਸਾਨ-ਮਜ਼ਦੂਰ ਵਿਰੋਧੀ ਵਪਾਰ ਸਮਝੌਤਾ ਦੇਸ਼ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਨਕਾਰਾਤਮਕ ਅਸਰ ਪਾ ਸਕਦਾ ਹੈ, ਕਿਉਂਕਿ ਇਸ ਨਾਲ ਸਾਡੇ ਦੇਸ਼ ਦੀ ਖੇਤੀਬਾੜੀ ਅਰਥਵਿਵਸਥਾ ਵੀ ਬਰਬਾਦ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਜੋ ਮੁੱਖ ਤੌਰ 'ਤੇ ਖੇਤੀਬਾੜੀ ਪ੍ਰਧਾਨ ਸੂਬਾ ਹੈ, ਇਸ ਸਮਝੌਤੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ | ਜੇਕਰ ਇਹ 'ਟਰੇਡ ਡੀਲ' ਲਾਗੂ ਹੁੰਦੀ, ਤਾਂ ਵਿਦੇਸ਼ ਤੋਂ ਆਉਣ ਵਾਲੇ ਸਸਤੇ ਖੇਤੀਬਾੜੀ ਉਤਪਾਦ ਦੇਸ਼ ਦੇ ਘਰੇਲੂ ਉਤਪਾਦਾਂ ਦੀ ਥਾਂ ਲੈ ਲੈਣਗੇ | ਇਸ ਤੋਂ ਇਲਾਵਾ ਸਾਡੇ ਕਿਸਾਨ, ਜਿਨ੍ਹਾਂ ਕੋਲ ਔਸਤ 2 ਏਕੜ ਜ਼ਮੀਨ ਹੈ, ਉਹ ਅਮਰੀਕੀ ਕਿਸਾਨਾਂ ਨਾਲ ਮੁਕਾਬਲਾ ਨਹੀਂ ਕਰ ਸਕਣਗੇ ਕਿਉਂਕਿ ਵਿਦੇਸ਼ੀ ਕਿਸਾਨਾਂ ਦੇ ਕੋਲ ਹਜ਼ਾਰਾਂ ਏਕੜ ਜ਼ਮੀਨ, ਮਸ਼ੀਨੀਕਰਨ ਖੇਤੀ ਅਤੇ ਆਪਣੀ ਸਰਕਾਰ ਵਲੋਂ ਵੱਡੀਆਂ ਸਬਸਿਡੀਆਂ ਹੁੰਦੀਆਂ ਹਨ | ਇਸ ਟਰੇਡ ਡੀਲ ਨਾਲ ਅਸੀਂ ਆਪਣੀ ਅਰਥਵਿਵਸਥਾ ਨੂੰ ਕਮਜ਼ੋਰ ਕਰਨ ਦਾ ਜੋਖ਼ਮ ਮੁੱਲ ਲੈ ਰਹੇ ਹਾਂ, ਜਿਸਦੇ ਗੰਭੀਰ ਪ੍ਰਭਾਵ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਵਪਾਰਕ ਸਮਝੌਤੇ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਨੂੰ ਝੱਲਣਾ ਪਵੇਗਾ | ਸਾਡੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਡਾਕਟਰ ਮਨਮੋਹਨ ਸਿੰਘ ਤੱਕ ਦੀ ਸਰਕਾਰ ਨੇ ਹਮੇਸ਼ਾਂ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਲਈ ਸਾਡੇ ਬਾਜ਼ਾਰ ਖੋਲ੍ਹਣ ਤੋਂ ਪਰਹੇਜ਼ ਕੀਤਾ ਕਿਉਂਕਿ ਉਹ ਜਾਣਦੇ ਸਨ ਕਿ ਇਸ ਨਾਲ ਸਾਡੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾਏਗਾ | ਇਹ ਵੀ ਯਾਦ ਰਹੇ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੇ ਸਮੇਂ ਵਿਚ ਭਾਰਤ ਨੂੰ ਖਾਦ ਅਨਾਜ ਦੀ ਭਾਰੀ ਕਮੀ ਸੀ ਅਤੇ ਆਯਾਤ ਦੀ ਲੋੜ ਸੀ, ਫਿਰ ਵੀ ਸਾਡੇ ਬਾਜ਼ਾਰਾਂ ਨੂੰ ਪੂਰੀ ਤਰ੍ਹਾਂ ਖੋਲਿ੍ਹਆ ਨਹੀਂ ਗਿਆ | ਸਾਨੂੰ ਉਨ੍ਹਾਂ ਦੀ ਨੀਤੀ ਤੋਂ ਸਿੱਖ ਲੈਣੀ ਚਾਹੀਦੀ ਹੈ | ਇਸ ਲਈ ਅਸੀਂ ਤੁਹਾਡੇ ਮਾਧਿਅਮ ਰਾਹੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਟਰੇਡ ਡੀਲ 'ਤੇ ਦੁਬਾਰਾ ਵਿਚਾਰ ਕਰਕੇ ਇਸ ਸਮਝੌਤੇ ਨੂੰ ਰੱਦ ਕੀਤਾ ਜਾਵੇ ਤਾਂ ਜੋ ਸਾਡੀ ਖੇਤੀਬਾੜੀ ਅਰਥਵਿਵਸਥਾ ਦੀ ਰੱਖਿਆ ਕੀਤੀ ਜਾ ਸਕੇ | ਇਸ ਮੌਕੇ ਵਿਧਾਨ ਸਭਾ ਹਲਕਾ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ, ਕਰਨਬੀਰ ਸਿੰਘ ਬੁਰਜ, ਕਿਰਨਜੀਤ ਸਿੰਘ ਮਿੱਠਾ ਚੇਅਰਮੈਨ ਕਿਸਾਨ ਸੈੱਲ ਪੰਜਾਬ ਕਾਂਗਰਸ, ਕਾਬਲ ਸਿੰਘ ਖੱਬੇ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਜਗਤਾਰ ਸਿੰਘ ਬੁਰਜ, ਭਾਗ ਸਿੰਘ ਚੱਕਵਾਲੀਆ, ਇੰਦਰਬੀਰ ਸਿੰਘ ਪਹੂਵਿੰਡ, ਨਵਰੀਤ ਸਿੰਘ ਜੱਲੇਵਾਲ ਬਲਾਕ ਪ੍ਰਧਾਨ ਨੌਸ਼ਹਿਰਾ ਪੰਨੂੰਆਂ, ਸਰਪੰਚ ਗੁਰਮੁੱਖ ਸਿੰਘ ਸਾਂਢਪੁਰਾ ਬਲਾਕ ਪ੍ਰਧਾਨ ਭਿੱਖੀਵਿੰਡ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਹਰਪੀ੍ਰਤ ਸਿੰਘ ਪੱਟੀ, ਜਸਬੀਰ ਸਿੰਘ ਬਿੱਲੂ ਸ਼ਹੀਦ, ਦਵਿੰਦਰ ਸਿੰਘ ਬੌਬੀ, ਅੰਗਰੇਜ ਸਿੰਘ ਖੱਬੇ, ਅਮਰਿੰਦਰ ਸਿੰਘ ਪਲਾਸੌਰ, ਅਵਤਾਰ ਸਿੰਘ ਤਨੇਜਾ, ਸਿਮਰਨਜੀਤ ਸਿੰਘ, ਪਵਨਦੀਪ ਸਿੰਘ ਖਾਲਸਾ, ਯੁੱਧਵੀਰ ਸਿੰਘ ਸਰਲੀ, ਗੁਰਪ੍ਰਤਾਪ ਸਿੰਘ ਸਾਂਢਪੁਰਾ, ਡਾ. ਪ੍ਰਦੀਪ ਕੁਮਾਰ ਲਿਟਲ, ਸੁਖਜੀਤ ਸਿੰਘ, ਸੁਖਚੈਨ ਸਿੰਘ, ਨਿਸ਼ਾਨ ਸਿੰਘ, ਗੁਰਸ਼ਰਨ ਸਿੰਘ, ਲਖਵਿੰਦਰ ਸਿੰਘ ਸਰਪੰਚ ਤਖਤੂਚੱਕ, ਬਿੱਟੂ ਮਾੜੀਮੇਘਾ, ਨਿਰਮਲ ਸਿੰਘ ਕੋਟਲੀ, ਗੁਰਕਿਰਪਾਲ ਸਿੰਘ ਪੰਡੋਰੀ ਤਖਤਮੱਲ, ਅੰਗਰੇਜ਼ ਸਿੰਘ ਚੱਕ ਸਿਕੰਦਰ, ਲਾਡੀ ਚੱਕ ਸਿਕੰਦਰ, ਸਕੱਤਰ ਸਿੰਘ ਸਰਪੰਚ ਰਾਮਰੌਣੀ, ਰਾਣਾ ਮੱਝੂਪੁਰ, ਸੁਖਪਾਲ ਸਿੰਘ ਲਾਡੀ ਜੌਹਲ, ਵਿੱਕੀ ਭੁੱਚਰ, ਸੁਰਜੀਤ ਸਿੰਘ, ਅਵਤਾਰ ਸਿੰਘ, ਪ੍ਰਗਟ ਸਿੰਘ, ਭੁਪਿੰਦਰ ਸਿੰਘ ਪ੍ਰਧਾਨ, ਬਲਜੀਤ ਸਿੰਘ ਕੰਗ, ਜਗਬੀਰ ਸਿੰਘ ਆਸਲ, ਡਿੰਪੀ ਮਹੰਤ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਕਿਸਾਨਾਂ ਤੇ ਲਾਠੀਚਾਰਜ ਕਰਨ ਨਾਲ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋਇਆ-ਖਨੌੜਾ, ਐਡਵੋਕੇਟ ਕੁੰਵਰ ਪ... ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ...
Ad Position 24