01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 22-02-2026
ਤਰਨ ਤਾਰਨ, 21 ਫਰਵਰੀ (ਇਕਬਾਲ ਸਿੰਘ ਸੋਢੀ)- ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਗੋਇੰਦਵਾਲ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹੀਰਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੋਧਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਖਡੂਰ ਸਾਹਿਬ ਦੇ ਨਜ਼ਦੀਕ ਤੋਂ ਰੋਬਿਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਵਰੀਤ ਸਿੰਘ ਰੱਤੀਆ ਵਿਸ਼ਵ ਸੂਫੀ ਸੰਤ ਸਮਾਜ ਯੂਥ ਵਿੰਗ ਪੰਜਾਬ ਵਲੋਂ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਾਬਾ ਆਨੰਦ ਗਿਰੀ ਜੀ ਮਹਾਰਾਜ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਫ਼ਲ, ਦੁੱਧ ਤੇ ਬ੍ਰੈਡ ਵੰਡੇ
Ad Position 24