ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇ. ਈ. ਪੀ. ਸਿਨਹਾ ਵਲੋਂ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨਾ, ਪੰਜਾਬ ਵਿਚ ਆ ਰਹੀ ਪ੍ਰਸ਼ਾਸਨਿਕ ਗਿਰਾਵਟ ਦਾ ਸਿਖਰ ਹੈ ਅਤੇ ਇਹ ਇਕ ਤਰ੍ਹਾਂ ਨਾਲ ਸਾਰੇ ਨਿਯਮਾਂ ਨੂੰ ਛਿੱਕੇ ਟੰਗਣ ਦੇ ਬਰਾਬਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉੁਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਇਹ ਅਧਿਕਾਰੀ ਆਪਣੀ ਕੁਰਸੀ ਬਚਾਉਣ ਲਈ ਅਤੇ ਸੱਤਾਧਾਰੀ ਧਿਰ ਦੀ ਖੁਸ਼ਾਮਦੀ ਕਰਨ ਦੇ ਚੱਕਰ ਵਿਚ ਆਪਣੇ ਨਿਯਮ ਭੁਲ ਬੈਠੇ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੁਰੀ ਤਰ੍ਹਾਂ ਤੋਂ ਅੱਕ-ਥੱਕ ਚੁਕੇ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ | ਹੁਣ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਚੋਣਾਂ ਵਿਚ ਜਿੱਤ ਦੇ ਝੰਡੇ ਲਹਿਰਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਜ: ਹਰਦੇਵ ਸਿੰਘ ਨਾਗੋਕੇ, ਬਾਬਾ ਮੋਹਨ ਸਿੰਘ ਕੰਗ ਸ਼ਹਿਰੀ ਪ੍ਰਧਾਨ, ਤੇਜਿੰਦਰ ਸਿੰਘ ਅਠੌਲਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਪ੍ਰਤਾਪ ਸਿੰਘ, ਬੀਬਾ ਰਣਜੀਤ ਕੌਰ ਰਈਆ, ਮੈਂਬਰ ਅਜੀਤ ਸਿੰਘ, ਬਾਊ ਧੂਲਕਾ, ਬਲਜੀਤ ਸਿੰਘ ਟੈਂਟ ਹਾਊਸ, ਗੁਰਦਿਆਲ ਸਿੰਘ ਪ੍ਰਧਾਨ ਐੱਸ. ਸੀ. ਵਿੰਗ, ਸੁਖਬੀਰ ਸਿੰਘ ਸੇਰੋਂ, ਗੁਰਭੇਜ ਸਿੰਘ ਸਰਾਂ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ ਆਦਿ