ਤਰਨ ਤਾਰਨ, 21 ਫਰਵਰੀ (ਇਕਬਾਲ ਸਿੰਘ ਸੋਢੀ)-ਪੰਜਵੀਂ ਪਾਤਸ਼ਾਹੀ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪਿੰਡ ਕੱਦਗਿੱਲ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਪੰਜਵਾਂ ਤਖਤ ਦੀ ਸਰਪ੍ਰਸਤੀ ਹੇਠ ਪਿੰਡ ਕੱਦਗਿੱਲ ਵਿਖੇ ਸਲਾਨਾ ਜੋੜ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਮੇਲੇ ਸਬੰਧੀ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਮੱਧ ਦੇ ਭੋਗ ਪੈਣ ਉਪਰੰਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਇਸ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਮਲੀਆ ਅਤੇ ਕੱਦਗਿੱਲ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਇਸੇ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਵੱਖ-ਵੱਖ ਪੜਾਵਾਂ ਤੇ ਭਾਈ ਗੁਰਚਰਨ ਸਿੰਘ ਚੰਨ ਦੇ ਕਵੀਸ਼ਰੀ ਜਥੇ ਅਤੇ ਭਾਈ ਨਿਸ਼ਾਨ ਸਿੰਘ ਝਬਾਲ ਦੇ ਜਥੇ ਨੇ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਨਗਰ ਕੀਰਤਨ ਦਾ ਸ਼ਰਧਾਲੂਆਂ ਸੰਗਤ ਵਲੋਂ ਵੱਖ-ਵੱਖ ਥਾਵਾਂ ਤੇ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ਤੇ ਫੁੱਲਾਂ ਦੀ ਵਰਖਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਜਾਈ ਸੁੰਦਰ ਪਾਲਕੀ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਦੇ ਮੁੱਖ ਪ੍ਰਬੰਧਕ ਬਾਬਾ ਬਲਦੇਵ ਸਿੰਘ ਢੋਡੀਵਿੰਡ ਨੇ ਦੱਸਿਆ ਕਿ ਮੇਲੇ 'ਤੇ 8 ਸ੍ਰੀ ਅਖੰਡ ਪਾਠ ਸਾਹਿਬ ਚੱਲ ਰਹੇ ਹਨ | 22 ਫਰਵਰੀ ਨੂੰ ਖੁੱਲੇ ਭੰਡਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ | ਉਪਰੰਤ ਕੌਮ ਦੇ ਮਹਾਨ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਕਵੀਸ਼ਰ, ਸੁਰਿੰਦਰਪਾਲ ਬੈਂਕਾਂ ਅਤੇ ਭਾਈ ਗੁਰਚਰਨ ਸਿੰਘ ਚੰਨ ਦੇ ਜਥਿਆਂ ਵਲੋਂ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਸੰਤ ਬਾਬਾ ਪ੍ਰਦੀਪ ਸਿੰਘ ਬੋਰੇ ਵਾਲੇ ਬੰਧਨੀ ਕਲਾਂ ਅਤੇ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸੰਤ ਮਹਾਂਪੁਰਸ਼ ਜਥੇਦਾਰ ਅਤੇ ਛਾਉਣੀਆਂ ਦੇ ਮਹੰਤ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਸ਼ਾਮ ਵੇਲੇ ਬਾਬਾ ਸ਼ਹੀਦ ਸਪੋਰਟਸ ਕਲੱਬ ਕੋਟ ਬੁੱਢਾ ਅਤੇ ਸ਼ਾਮ ਸਿੰਘ ਅਟਾਰੀ ਸਪੋਰਟਸ ਕਲੱਬ ਫਿਰੋਜ਼ਪੁਰ ਦੀਆਂ ਟੀਮਾਂ ਦਰਮਿਆਨ ਕਬੱਡੀ ਦਾ ਮੈਚ ਹੋਵੇਗਾ | ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਪੁਰਾਤਨ