28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੱਕ ਮਨਾਈ ਜਾਵੇਗੀ-ਪ੍ਰਚਾਰਕ ਦਿਲਬਾਗ ਸਿੰਘ ਸਭਰਾ

Ad Position 21
No active advertisement
ਅਜੀਤ ਡੈਸਕ 23-02-2026
ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਥ ਦੀਆਂ ਸਤਿਕਾਰਤ ਜਥੇਬੰਦੀਆਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਸੂਰਬੀਰ ਯੋਧੇ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੱਕ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ | ਇਸ ਸੰਬੰਧੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਦਿਲਬਾਗ ਸਿੰਘ ਸਭਰਾ ਅਤੇ ਭਾਈ ਗੁਰਬਚਨ ਸਿੰਘ ਕਲਸੀਆਂ ਨੇ ਗੁਰਦੁਆਰਾ ਬੀਬੀ ਰਜਨੀ ਜੀ ਦੀ ਲੋਕਲ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ ਅਤੇ ਮੈਂਬਰਾਂ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਦੱਸਿਆ ਕਿ ਸੰਨ 1726 ਈਸਵੀ ਵਿਚ ਸ਼ਹੀਦ ਭਾਈ ਤਾਰਾ ਸਿੰਘ ਨੇ ਮੁਗਲ ਹਕੂਮਤ ਨਾਲ ਲੋਹਾ ਲੈਂਦਿਆਂ ਆਪਣੇ 21 ਸਿੰਘਾਂ ਸਮੇਤ ਅਦੁੱਤੀ ਸ਼ਹਾਦਤ ਪ੍ਰਾਪਤ ਕੀਤੀ ਸੀ | ਉਨ੍ਹਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ 'ਤੇ 14 ਮਾਰਚ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਜ਼ਿਲ੍ਹਾ ਤਰਨ ਤਾਰਨ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ ਤੱਕ ਮੁੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ | ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ, ਪੰਥ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਕਥਾ ਰਾਹੀਂ ਗੁਰੂ ਜਸ ਸਰਵਣ ਕਰਵਾਉਣਗੇ | ਸਮਾਗਮਾਂ ਵਿਚ ਵਿਸ਼ੇਸ਼ ਤੌਰ 'ਤੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨ ਸਮੇਤ ਹੋਰ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਸ਼ਿਰਕਤ ਕਰਕੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੀਆਂ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਮਹਾਨ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨੂੰ ਸਫ਼ਲ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਝੂਠ ਦੀ ਰਾਜਨੀਤੀ ਤੋਂ ਨੌਜਵਾਨ ਰਹਿਣ ਸੁਚੇਤ-ਜਵੰਦਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਇਤਿਹਾਸਕ ਰੈਲੀ ਨੇ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ-ਬਿੱਟੂ, ਅਮੀਰਕੇ <br/>
Ad Position 24