ਖਡੂਰ ਸਾਹਿਬ, 22 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਪਾਤਸ਼ਾਹੀ ਦੂਜੀ ਸ੍ਰੀ ਗੁਰੂ ਅੰਗਦ ਦੇਵ ਜੀ ਵਲੋਂ ਉਚਾਰਨ ਕੀਤੀ ਗੁਰਮੁਖੀ ਲਿਪੀ ਦਿਵਸ ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 24 ਫਰਵਰੀ ਨੂੰ ਗੁਰਮੁਖੀ ਲਿਪੀ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਸ਼ੇਰਪ੍ਰਤਾਪ ਸਿੰਘ ਵੈਰੋਵਾਲ ਬਾਵਿਆਂ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ 24 ਫਰਵਰੀ ਨੂੰ ਗੁਰਮੁਖੀ ਲਿਪੀ ਦਿਵਸ ਮਨਾਇਆ ਜਾਵੇਗਾ | ਇਸ ਮੌਕੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਡਾ. ਸ਼ਿਵ ਸਿੰਘ, ਪਿ੍ੰਸੀਪਲ ਸਕੱਤਰ ਸਿੰਘ, ਹਰਪਾਲ ਸਿੰਘ ਮੱਖੂ, ਬੀਬੀ ਸਤਵੰਤ ਕੌਰ ਸਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ, ਭਾਈ ਪਰਮਜੀਤ ਸਿੰਘ ਮੰਡ ਦਲ ਖ਼ਾਲਸਾ ਆਦਿ ਵਿਦਵਾਨਾਂ ਤੋਂ ਇਲਾਵਾ ਹਰਪਾਲ ਸਿੰਘ ਬਲੇਰ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਇੰਜੀਨੀਅਰ ਹਰਜੀਤ ਸਿੰਘ ਮੀਆਂਪੁਰ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਬੱਚੜੇ ਸਕਤਰ ਮਾਝਾ ਜ਼ੋਨ, ਦਿਲਬਾਗ ਸਿੰਘ ਸੇਰੋਂ ਹਲਕਾ ਇੰਚਾਰਜ ਖਡੂਰ ਸਾਹਿਬ, ਅਮਨਪ੍ਰੀਤ ਸਿੰਘ ਗੋਇੰਦਵਾਲ ਸਾਹਿਬ ਯੂਥ ਆਗੂ ਆਦਿ ਪਹੁੰਚਣਗੇ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨਵੀਂ ਪੀੜ੍ਹੀ ਪੰਜਾਬੀ ਤੋਂ ਦੂਰ ਹੁੰਦੀ ਜਾ ਰਹੀ ਹੈ, ਜਿਸ ਨੂੰ ਸਾਂਭਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਯਤਨ ਕੀਤੇ ਜਾ ਰਹੇ ਹਨ |
ਗੁਰਦੁਆਰਾ ਸ੍ਰੀ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਕੱਲ੍ਹ ਮਨਾਇਆ ਜਾਵੇਗਾ ਗੁਰਮੁਖੀ ਲਿਪੀ ਦਿਵਸ <br/>
ਅਜੀਤ ਡੈਸਕ
23-02-2026