28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਬੇਰੀ ਗੇਟ ਅੰਮਿ੍ਤਸਰ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-02-2026
ਅੰਮਿ੍ਤਸਰ, 22 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਬੇਰੀ ਗੇਟ ਅੰਮਿ੍ਤਸਰ ਵਿਖੇ ਸਰਸਵਤੀ ਹਾਊਸ ਵਲੋਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਹ ਸਮਾਗਮ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਅੰਜੂ ਮਹਿਤਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਵਲੋਂ ਝੰਡਾ ਲਹਿਰਾਉਣ ਨਾਲ ਹੋਈ, ਜਿਸ 'ਚ ਸਾਰੇ ਸਟਾਫ਼ ਮੈਂਬਰ ਸ਼ਾਮਿਲ ਹੋਏ | ਇਸ ਤੋਂ ਬਾਅਦ ਉਲੰਪਿਕ ਮਸ਼ਾਲ ਜਗਾਈ ਗਈ | ਦਿਨ ਭਰ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥਣਾਂ ਵਲੋਂ ਰੰਗੀਨ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕਰਕੇ ਦਰਸ਼ਕਾਂ ਨੂੰ ਕੀਲਿਆ | ਪਿ੍ੰਸੀਪਲ ਡਾ. ਅੰਜੂ ਮਹਿਤਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਜੀਵਨ ਦਾ ਇਕ ਅਨਿੱਖੜਵਾਂ ਅੰਗ ਹਨ | ਖੇਡਾਂ ਸਾਨੂੰ ਅਨੁਸ਼ਾਸਨ, ਧੀਰਜ, ਅਗਵਾਈ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ | ਉਸਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜੀਵਨ 'ਚ ਸਫਲਤਾ ਲਈ ਇਕ ਸਿਹਤਮੰਦ ਸਰੀਰ ਅਤੇ ਸਕਾਰਾਤਮਕ ਸੋਚ ਜ਼ਰੂਰੀ ਹੈ | ਨਿਰੰਤਰ ਅਭਿਆਸ, ਆਤਮ-ਵਿਸ਼ਵਾਸ ਅਤੇ ਸਖ਼ਤ ਮਿਹਨਤ ਦੁਆਰਾ ਹੀ ਵਿਦਿਆਰਥੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਨ | ਉਸਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖ਼ਾਲਸਾ ਦੀ ਸਰਬਸੰਮਤੀ ਨਾਲ ਹੋਈ ਚੋਣ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਸਰਬਸੰਮਤੀ ਨਾਲ ਤਿੰਨ ਪਿੰਡਾਂ ਦੀਆਂ ਇਕਾਈਆਂ ਦੀ ਕਰਵਾਈਆਂ ਚੋਣਾਂ
Ad Position 24