28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖ਼ਾਲਸਾ ਦੀ ਸਰਬਸੰਮਤੀ ਨਾਲ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 23-02-2026
ਛੇਹਰਟਾ, 22 ਫਰਵਰੀ (ਪੱਤਰ ਪ੍ਰੇਰਕ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਟ ਖਾਲਸਾ ਵਿਖੇ ਅਹਿਮ ਮੀਟਿੰਗ ਹੋਈ | ਜਿਸ ਵਿਚ ਕਿਸਾਨਾਂ ਮਜ਼ਦੂਰਾਂ ਨਾਲ ਸੰਬੰਧਿਤ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖਾਲਸਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਜਥੇ: ਮੇਜਰ ਸਿੰਘ ਸਰਕਾਰੀਆ ਨੂੰ ਲਗਾਤਾਰ ਦੂਸਰੀ ਵਾਰ ਕੋਟ ਖਾਲਸਾ ਇਕਾਈ ਦਾ ਪ੍ਰਧਾਨ, ਸਕੱਤਰ ਸਰਵਨ ਸਿੰਘ, ਸੀਨੀਅਰ ਮੀਤ ਪ੍ਰਧਾਨ ਰਮਨਦੀਪ ਸਿੰਘ, ਅਮਨਦੀਪ ਸਿੰਘ ਖਿਆਲੀਆ ਖਜਾਨਚੀ, ਬਲਵਿੰਦਰ ਸਿੰਘ ਸਹਾਇਕ ਖਜਾਨਚੀ, ਨੰਬਰਦਾਰ ਗੁਰਲਾਲ ਸਿੰਘ, ਤੇਜਬੀਰ ਸਿੰਘ ਤੇ ਸੁਖਦੇਵ ਸਿੰਘ (ਤਿੰਨੇ ਮੀਤ ਪ੍ਰਧਾਨ), ਪ੍ਰੈਸ ਸਕੱਤਰ ਸੁਖਦੇਵ ਸਿੰਘ ਕੱਕੜ, ਸਹਾਇਕ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਨਿਰਮਲ ਸਿੰਘ ਮੇਜਰ ਸਿੰਘ, ਫਤਿਹ ਸਿੰਘ, ਸੁਰਜੀਤ ਸਿੰਘ, ਗੁਰਜਿੰਦਰ ਸਿੰਘ, ਨਵਦੀਪ ਸਿੰਘ, ਜਗੀਰ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ, ਸ਼ਮਸ਼ੇਰ ਸਿੰਘ, ਰਘਬੀਰ ਸਿੰਘ, ਸਾਧੂ ਸਿੰਘ, ਸੁਖਜੀਤ ਸਿੰਘ, ਦਿਲਬਾਗ ਸਿੰਘ, ਸੁਰਜਨ ਸਿੰਘ (ਸਾਰੇ ਮੈਂਬਰ) ਨੂੰ ਚੁਣਿਆ ਗਿਆ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਤੇ ਮੈਂਬਰਾਂ ਨੇ ਕਿਹਾਂ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ, ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹਰ ਸਮੇਂ ਆਪਣੇ ਲੋਕਾਂ ਦੇ ਨਾਲ ਖੜੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੈਲੇਸ ਵਿਚ ਸੀ. ਸੀ. ਟੀ. ਵੀ. ਕੈਮਰੇ ਨਾ ਲਗਾਉਣ 'ਤੇ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਬੇਰੀ ਗੇਟ ਅੰਮਿ੍ਤਸਰ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ <br/>
Ad Position 24