ਖਡੂਰ ਸਾਹਿਬ, 22 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਹਲਕੇ ਦੇ ਵਰਕਰ ਆਪਣੇ ਮਹਿਬੂਬ ਨੇਤਾ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਸੀਨੀਅਰ ਆਗੂ, ਬਲਵਿੰਦਰ ਸਿੰਘ ਵੇਈਾਪੂਈਾ ਮੈਂਬਰ ਐਸ.ਜੀ.ਪੀ.ਸੀ., ਜਥੇਦਾਰ ਨੌਰੰਗ ਸਿੰਘ ਸਰਕਲ ਪ੍ਰਧਾਨ ਨਾਗੋਕੇ, ਪਲਵਿੰਦਰ ਸਿੰਘ ਮੀਆਂਵਿੰਡ ਸਰਕਲ ਪ੍ਰਧਾਨ, ਸਤਪਾਲ ਸਿੰਘ ਨੱਥੋਕੇ ਸਰਕਲ ਪ੍ਰਧਾਨ ਢੋਟਾ, ਸਰਪੰਚ ਸਰਵਣ ਸਿੰਘ ਸਰਕਲ ਪ੍ਰਧਾਨ ਤੱਖਤੂਚੱਕ, ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ, ਬਚਨ ਸਿੰਘ ਨੀਟਾ ਸੰਮਤੀ ਮੈਂਬਰ, ਕਸ਼ਮੀਰ ਸਿੰਘ ਗਗੜੇਵਾਲ, ਲਖਵੰਤ ਸਿੰਘ ਬਿੱਲੂ ਸਰਲੀ ਆਦਿ ਨੇ ਮਜੀਠੀਆ ਨਾਲ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਮਜੀਠੀਆ ਦੀ ਚੜ੍ਹਦੀ ਕਲਾ ਦੇਖ ਕੇ ਵਰਕਰ ਬਾਗ਼ੋਬਾਗ ਹੋ ਉਠੇ ਅਤੇ 2027 ਦੀ ਸਰਕਾਰ ਬਣਾਉਣ ਲਈ ਕਮਰਕੱਸੇ ਕਰ ਲਏ | ਉਨ੍ਹਾਂ ਕਿਹਾ ਕਿ ਮਜੀਠੀਆ ਨੇ ਵਰਕਰਾਂ ਨੂੰ ਥਾਪੜਾ ਦਿੰਦੇ ਹੋਏ ਤਕੜੇ ਹੋ ਕੇ ਮੈਦਾਨ ਵਿਚ ਡੱਟਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਸਾਬਕਾ ਵਿਧਾਇਕ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਸਨਮਾਨਿਤ ਕੀਤਾ ਗਿਆ |