ਚੋਗਾਵਾਂ, 22 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਮੁੱਧ ਖੋਖਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਰਬੱਤ ਦੇ ਭਲੇ ਲਈ ਸੱਚਖੰਡ ਵਾਸੀ ਬਾਬਾ ਹਰਭਜਨ ਸਿੰਘ ਭਲਵਾਨ ਕਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ 15ਵਾਂ ਮਹਾਨ ਗੁਰਮਤਿ ਸਮਾਗਮ ਐੱਨ.ਆਰ.ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਗਿਆਨੀ ਗੁਰਪਾਲ ਸਿੰਘ ਪੱਖੋਪੁਰ ਦਾ ਕਵੀਸ਼ਰੀ ਜਥਾ, ਭਾਈ ਸਰਬਜੀਤ ਸਿੰਘ ਸੁਚੇਤਗੜ੍ਹ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੰਵਲਜੀਤ ਸਿੰਘ ਗੁਰਦਾਸਪੁਰ ਹਜ਼ੂਰੀ ਢਾਡੀ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਗੁਰਭੇਜ ਸਿੰਘ ਕਥਾ ਵਾਚਕ ਨੇ ਜੁੜ ਬੈਠੀ ਸੰਗਤ ਨੂੰ ਕਥਾ, ਕੀਰਤਨ ਕਰਦਿਆਂ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਤੇ ਹੋਰਨਾਂ ਵਲੋਂ ਜਥਿਆਂ ਤੇ ਸੰਤ ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਚਾਹ ਪਕੌੜਿਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਪ੍ਰਧਾਨ ਸੰਤੋਖ ਸਿੰਘ, ਗ੍ਰੰਥੀ ਗੁਰਭੇਜ ਸਿੰਘ, ਭੁਪਿੰਦਰ ਸਿੰਘ, ਸੈਕਟਰੀ ਜਗਦੀਪ ਸਿੰਘ, ਸਰਪੰਚ ਗੁਰਲਾਲ ਸਿੰਘ, ਨੰਬਰਦਾਰ ਸ਼ਮਸ਼ੇਰ ਸਿੰਘ, ਮਾ: ਗੁਰਭੇਜ ਸਿੰਘ, ਮਾ: ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ, ਮੇਜਰ ਸਿੰਘ ਐੱਨ. ਆਰ. ਆਈ., ਕੁਲਵਿੰਦਰ ਸਿੰਘ, ਕੰਵਲਜੀਤ ਸਿੰਘ ਦੁਬਈ ਸਮੇਤ ਇਥੇ ਸਮੂਹ ਪਿੰਡ ਵਾਸੀ ਆਦਿ ਹਾਜ਼ਰ ਸਨ |