ਬਾਬਾ ਬਕਾਲਾ ਸਾਹਿਬ, 22 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆ ਰਹੀਆਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਵਿੱਢਦਿਆਂ ਪੰਜਾਬ ਭਰ ਵਿਚ ਸ਼ੁਰੂ ਕੀਤੀਆਂ ਗਈਆਂ ਹਲਕਾ-ਵਾਇਜ ਪੰਜਾਬ ਬਚਾਓ ਰੈਲੀਆਂ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੰਜਾਬ ਬਚਾਓ ਰੈਲੀ 2 ਅਪ੍ਰੈਲ ਨੂੰ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਦੱਸਿਆ ਕਿ ਉਕਤ ਰੈਲੀ ਦੀ ਰਿਕਾਰਡਤੋੜ ਸਫਲਤਾ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨੂੰ ਲਾਮਬੱਧ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਜ ਚੁੱਕੇ ਹਨ ਅਤੇ ਜੋ ਸਹੂਲਤਾਂ ਸਮੇਂ ਸਮੈਨ ਸ਼੍ਰੋਮਣੀ ਅਕਾਲੀ ਦਲ ਵੇਲੇ ਦੀਆਂ ਸਰਕਾਰਾਂ ਪਾਸੋਂ ਮਿਲਦੀਆਂ ਰਹੀਆਂ ਹਨ, ਨੂੰ ਯਾਦ ਕਰ ਰਹੇ ਹਨ, ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੋ ਰਹੀਆਂ 'ਪੰਜਾਬ ਬਚਾਓ ਰੈਲੀਆਂ' ਨੂੰ ਲੋਕਾਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪਰਚਮ ਲਹਿਰਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਹਲਕੇ ਵਿਚ ਹੋਣ ਜਾ ਰਹੀ ਵਿਸ਼ਾਲ ਰੈਲੀ ਵਿਚ ਪੁੱਜ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਆਗੂਆਂ ਵਲੋਂ ਦਿੱਤੇ ਜਾਣਾ ਵਾਲੇ ਪ੍ਰੋਗਰਾਮ-ਵਿਚਾਰ ਸੁਨਣ | ਇਸ ਮੌਕੇ ਉਨ੍ਹਾਂ ਦੇ ਨਾਲ ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਜ: ਹਰਦੇਵ ਸਿੰਘ ਨਾਗੋਕੇ, ਜਥੇਦਾਰ ਕੁਲਦੀਪ ਸਿੰਘ ਨਾਹਰਾ ਭਿੰਡਰ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਪਿ੍ੰ: ਦਿਲਬਾਗ ਸਿੰਘ ਮਾਨ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਭਾਈ ਹਰਪ੍ਰੀਤ ਸਿੰਘ ਖਾਲਸਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸਰਪੰਚ ਸੁਖਬੀਰ ਸਿੰਘ ਸੇਰੋਂ, ਤੇਜਿੰਦਰ ਸਿੰਘ ਅਠੌਲਾ, ਕਸ਼ਮੀਰ ਸਿੰਘ ਗਗੜੇਵਾਲ, ਸਰਪੰਚ ਹੰਸਰਾਜ ਸਿੰਘ ਧਿਆਨਪੁਰ, ਰਾਜਿੰਦਰ ਸਿੰਘ ਲਿੱਦੜ, ਸੁਖਦੇਵ ਸਿੰਘ ਭੋਲਜਲਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਗੁਰਪ੍ਰੀਤ ਸਿੰਘ ਉੱਪਲ, ਗੁਰਮੁੱਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ ਅਤੇ ਹੋਰਨਾਂ ਦੇ ਨਾਂ ਵਰਨਣਯੋਗ ਹਨ |