28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡਿੰਪਾ ਵਲੋਂ ਸੁਰਜਨ ਸਿੰਘ ਸੋਨੂੰ ਭਲਾਈਪੁਰ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ 28 ਦੀ ਰੈਲੀ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 23-02-2026
ਰਈਆ, 22 ਫਰਵਰੀ (ਸ਼ਰਨਬੀਰ ਸਿੰਘ ਕੰਗ)-ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਬੀਤੀ ਰਾਤ ਸੀਨੀਅਰ ਆਗੂ ਸੁਰਜਨ ਸਿੰਘ ਸੋਨੂੰ ਭਲਾਈਪੁਰ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਉਨ੍ਹਾਂ ਨੇ ਬਾਬਾ ਬਕਾਲਾ ਹਲਕੇ ਦੇ ਸੀਨੀਅਰ ਆਗੂਆਂ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੇ 28 ਫਰਵਰੀ ਨੂੰ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਹੋ ਰਹੀ ਰੈਲੀ ਦੀ ਤਿਆਰੀ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿਕੀ ਭਿੰਡਰ, ਯੋਧਵੀਰ ਸਿੰਘ ਸਰਲੀ, ਸੁਰਜਨ ਸਿੰਘ ਸੋਨੂੰ ਭਲਾਈਪੁਰ, ਰਵਿੰਦਰ ਸਿੰਘ ਰਵੀ ਚੀਮਾ, ਸਰਪੰਚ ਜਸਪੁਨੀਤ ਸਿੰਘ ਭਿੰਡਰ, ਪ੍ਰਧਾਨ ਅਰਜਨਬੀਰ ਸਿੰਘ ਸਰਾਂ, ਸਾ. ਸਰਪੰਚ ਹਰਜਿੰਦਰ ਸਿੰਘ ਰਾਮਪੁਰ, ਕਿਸਾਨ ਆਗੂ ਦਲਜੀਤ ਸਿੰਘ ਭੁੱਲਰ, ਸਾ. ਗੁਰਜੀਤ ਸਿੰਘ ਵੈਰੋਵਾਲ, ਜਤਿੰਦਰ ਸਿੰਘ ਮੀਆਂਵਿੰਡ, ਤੇਜਿੰਦਰ ਸਿੰਘ, ਯੂਥ ਆਗੂ ਸੁਖਪ੍ਰੀਤ ਸਿੰਘ ਸੁੱਖ ਰੰਧਾਵਾ ਮੀਆਂਵਿੰਡ, ਬਲਰਾਜ ਸਿੰਘ ਬਿਹਾਰੀਪੁਰ, ਲਾਡੀ ਅੰਮਿ੍ਤਸਰ, ਸਾ. ਸਰਪੰਚ ਜੇ. ਪੀ. ਜਵੰਦਪੁਰ ਅਤੇ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ | ਇਸ ਮੌਕੇ ਡਿੰਪਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ | ਵਿਆਹ ਸ਼ਾਦੀਆਂ ਦੇ ਸਮਾਗਮਾਂ ਵਿਚ ਲੋਕਾਂ ਨੂੰ ਚੁਣ ਚੁਣ ਕੇ ਮਾਰਿਆ ਜਾ ਰਿਹਾ ਹੈ | ਪੰਜਾਬ ਵਿਚ ਨਸ਼ਿਆਂ ਤੇ ਗੈਂਗਸਟਰਾਂ ਤੇ ਪੰਜਾਬ ਸਰਕਾਰ ਤੇ ਪੁਲਿਸ ਦਾ ਕੋਈ ਕੰਟਰੋਲ ਨਜ਼ਰ ਨਹੀਂ ਆ ਰਿਹਾ | ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਇਧਰ ਬੈਠੇ ਆਪਣੇ ਗੁਰਦਿਆਂ ਰਾਹੀਂ ਅਮਨ ਕਾਨੂੰਨ ਨੂੰ ਰੋਜਾਨਾ ਚੁਣੌਤੀ ਦੇ ਰਹੇ ਹਨ | ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ | ਉਨ੍ਹਾਂ ਦੀ ਮੰਗ ਨਾ ਮੰਨਣ ਵਾਲਿਆਂ 'ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ | ਹੁਣ ਤਾਂ ਆਪ ਦੇ ਸਰਪੰਚ ਤੇ ਪੁਲਿਸ ਚੌਂਕੀਆਂ ਵੀ ਸੁਰੱਖਿਅਤ ਨਹੀਂ ਹਨ | ਮੁੱਖ ਮੰਤਰੀ ਨੂੰ ਪੰਜਾਬ ਨਾਲੋਂ ਗੁਜਰਾਤ ਦੀਆਂ ਚੋਣਾਂ ਦੀ ਜ਼ਿਆਦਾ ਚਿੰਤਾ ਨਜ਼ਰ ਆ ਰਹੀ ਹੈ | ਪੰਜਾਬ ਦੀ ਜਨਤਾ 2027 ਲਈ ਕਾਂਗਰਸ ਵੱਲ ਵੇਖ ਰਹੀ ਹੈ | ਉਨ੍ਹਾਂ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿਖੇ ਪੰਜਾਬ ਕਾਂਗਰਸ ਵਲੋਂ ਵੱਡੀ ਕਾਨਫਰੰਸ ਕੀਤੀ ਜਾ ਹੈ ਜਿਥੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਬਰਨਾਲਾ ਪਹੰਚਣ | ਇਸ ਮੌਕੇ ਸੋਨੂੰ ਭਲਾਈਪੁਰ ਨੇ ਡਿੰਪਾ ਨੂੰ ਯਕੀਨ ਦਿਵਾਇਆ ਕਿ ਉਹ ਹਲਕਾ ਬਾਬਾ ਬਕਾਲਾ ਵਿਚੋਂ ਵੱਡਾ ਕਾਫਲਾ ਲੈ ਕੇ ਰੈਲੀ ਵਿਚ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ 260 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਬਾਬਾ ਬਕਾਲਾ ਵਿਚ ਪੰਜਾਬ ਬਚਾਓ ਰੈਲੀ 2 ਅਪ੍ਰੈਲ ਨੂੰ <br/>
Ad Position 24