28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

260 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ <br/>

Ad Position 21
No active advertisement
ਅਜੀਤ ਡੈਸਕ 23-02-2026
ਅਟਾਰੀ ਸਰਹੱਦ, 22 ਫ਼ਰਵਰੀ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਤੇ ਸ੍ਰੀ ਸੋਹੇਲ ਮੀਰ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ | ਇਸੇ ਕੜੀ ਤਹਿਤ ਥਾਣਾ ਘਰਿੰਡਾ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ 2 ਨਸ਼ਾ ਤਸਕਰਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਦੇ ਸੰਬੰਧ ਵਿਚ ਅੱਡਾ ਘਰਿੰਡਾ ਇਲਾਕੇ ਵਿਚ ਮੌਜੂਦ ਸੀ | ਇਸ ਦੌਰਾਨ ਪਿੰਡ ਪੱਧਰੀ ਵਾਲੀ ਸਾਈਡ ਤੋਂ ਇਕ ਸਿਲਵਰ ਰੰਗ ਦੀ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਇਕ ਨੌਜਵਾਨ ਚਲਾ ਰਿਹਾ ਸੀ ਅਤੇ ਨਾਲ ਵਾਲੀ ਸੀਟ 'ਤੇ ਇਕ ਹੋਰ ਨੌਜਵਾਨ ਬੈਠਾ ਸੀ | ਸ਼ੱਕ ਦੇ ਆਧਾਰ 'ਤੇ ਉਕਤ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 260 ਗ੍ਰਾਮ ਹੈਰੋਇਨ ਮੋਮੀ ਲਿਫ਼ਾਫ਼ੇ ਸਮੇਤ ਬਰਾਮਦ ਹੋਈ | ਉਕਤ ਦੋਸ਼ੀਆਂ ਖ਼ਿਲਾਫ਼ ਐਕਟ ਤਹਿਤ ਦਰਜ ਪਰਚਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ | ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਟਾਰ ਪ੍ਰਚਾਰਕ ਸ: ਮਜੀਠੀਆ ਦੇ ਧਾਕੜ ਪ੍ਰਚਾਰ ਨੇ ਵਿਰੋਧੀਆਂ ਦੀ ਰਾਤਾਂ ਦੀ ਨੀਂਦ ਉਡਾਈ-ਠੇਕੇਦਾ... ਅਗਲੀ ਖ਼ਬਰ ਡਿੰਪਾ ਵਲੋਂ ਸੁਰਜਨ ਸਿੰਘ ਸੋਨੂੰ ਭਲਾਈਪੁਰ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ 28 ਦੀ ਰੈਲੀ ਸੰਬੰਧੀ ਮੀਟਿੰਗ <br/>...
Ad Position 24