28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਤ ਬਾਬਾ ਹਰਨਾਮ ਸਿੰਘ ਸ਼ਾਮਪੁਰੇ ਵਾਲਿਆਂ ਦੀ 38ਵੀਂ ਤੇ ਮਾਤਾ ਕਰਤਾਰ ਕੌਰ ਦੀ 9ਵੀਂ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 23-02-2026
ਰਮਦਾਸ, 22 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਹਰਨਾਮ ਸਿੰਘ ਸ਼ਾਮਪੁਰੇ ਵਾਲਿਆਂ ਦੀ ਸਾਲਾਨਾ 38ਵੀਂ ਅਤੇ ਮਾਤਾ ਕਰਤਾਰ ਕੌਰ ਦੀ 9ਵੀਂ ਬਰਸੀ ਨੂੰ ਸਮਰਪਿਤ ਪਿੰਡ ਸ਼ਾਮਪੁਰਾ ਦੇ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਤੋਂ ਮਹਾਨ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਸ਼ਾਮਪੁਰਾ ਤੋਂ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਸਿੰਘਪੁਰਾ, ਝੰਗੀ, ਘੋਨੇਵਾਹਲਾ, ਮਾਛੀਵਾਹਲਾ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਹੁੰਦਾ ਹੋਇਆ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਸ਼ਾਮਪੁਰਾ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਦੇ ਛਕਣ ਲਈ ਅਨੇਕਾਂ ਪਵਕਾਨਾਂ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ 'ਚ ਬਾਬਾ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਗ੍ਰੰਥੀ ਅਨੂਪ ਸਿੰਘ, ਪਿ੍ਤਪਾਲ ਸਿੰਘ, ਸੈਕਟਰੀ ਜੋਗਿੰਦਰ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ ਸੱਤਾ, ਫੌਜੀ ਕਾਲਾ ਸਿੰਘ, ਪਿ੍ਤਪਾਲ ਸਿੰਘ ਬੱਬਾ, ਸੁਰਜੀਤ ਸਿੰਘ ਰਮਦਾਸ, ਬਾਬਾ ਹੀਰਾ ਸਿੰਘ, ਪ੍ਰਧਾਨ ਸੁਖਵੰਤ ਸਿੰਘ ਰਮਦਾਸ, ਹਰਜਿੰਦਰ ਸਿੰਘ, ਕਰਨਬੀਰ ਸਿੰਘ, ਜੈਦੀਪ ਸਿੰਘ, ਬਲਜੀਤ ਸਿੰਘ ਬੱਲੀ, ਬਲਵਿੰਦਰ ਸਿੰਘ ਮਾਛੀਵਾਹਲਾ, ਅੰਿੋਮ੍ਰਤਪਾਲ ਸਿੰਘ ਲਵਲੀ, ਫੌਜੀ ਦਲਜੀਤ ਸਿੰਘ, ਸਰਪੰਚ ਮੋਹਨ ਸਿੰਘ, ਸਰਪੰਚ ਗੁਰਮੇਜ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ ਰਿੰਪੀ, ਬਾਬਾ ਮਨੋਹਰ ਸਿੰਘ ਘੋਨੇਵਾਹਲਾ, ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ, ਨੰਬਰਦਾਰ ਰਵਿੰਦਰਪਾਲ ਸਿੰਘ, ਮਾ: ਗੁਰਮੀਤ ਸਿੰਘ, ਬਲਦੇਵ ਸਿੰਘ ਵਾਹਲਾ, ਤਰਲੋਕ ਸਿੰਘ, ਹਰਭਜਨ ਸਿੰਘ, ਹਰਚਰਨ ਸਿੰਘ, ਪੰਚ ਤਜਿੰਦਰ ਸਿੰਘ, ਸਰਦੂਲ ਸਿੰਘ, ਬਲਬੀਰ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿਧਾਇਕ ਧਾਲੀਵਾਲ ਦੇ ਦਫ਼ਤਰ ਮੂਹਰੇ ਕਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਸ: ਸ਼ਾਮ ਸਿੰਘ ਅਟਾਰੀ ਸੱਤਵਾਂ ਹਾਕੀ, ਫੁੱਟਬਾਲ ਟੂਰਨਾਮੈਂਟ ਕਰਵਾਇਆ <br/>
Ad Position 24