28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿਧਾਇਕ ਧਾਲੀਵਾਲ ਦੇ ਦਫ਼ਤਰ ਮੂਹਰੇ ਕਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 23-02-2026
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਅਜਨਾਲਾ ਸਥਿਤ ਦਫ਼ਤਰ ਮੂਹਰੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੋਸ ਮੁਜ਼ਾਹਰੇ ਵਿਚ ਵੱਡੀ ਗਿਣਤੀ ਕਿਸਾਨਾਂ ਮਜ਼ਦੂਰਾਂ ਔਰਤਾਂ ਅਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਜਸਪਾਲ ਸਿੰਘ ਧੰਗਈ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਫਾਸੀਵਾਦੀ ਹਕੂਮਤ ਮੋਦੀ ਸਰਕਾਰ ਵਲੋਂ ਲੋਕ ਵਿਰੋਧੀ ਬਿਜਲੀ ਬਿੱਲ 2025, ਫ਼ਸਲਾਂ ਦੇ ਲਈ ਬੀਜ ਸੋਧ ਬਿਲ ਤੇ ਮਨਰੇਗਾ ਸਕੀਮ ਦਾ ਖ਼ਾਤਮਾ ਕਰਨ ਤੋਂ ਇਲਾਵਾ ਅਮਰੀਕਾ ਵਰਗੇ ਦੇਸ਼ ਨਾਲ ਕਰ ਮੁਕਤ ਸਮਝੌਤਾ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਜਬਰ ਦੇ ਜ਼ੋਰ ਤੇ ਚਾਰ ਲੇਬਰ ਕੋਡਾਂ ਲਿਆ ਕੇ ਸਰਕਾਰੀ ਅਦਾਰਿਆਂ ਨੂੰ ਨਿੱਜੀਕਰਨ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਜਨਤਾ ਨਾਲ ਧੋਖਾ ਕਰਕੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾ ਕੇ ਪੰਜਾਬ ਵਿਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਤੋਂ ਇਲਾਵਾ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਖ਼ਾਤਮੇ ਕਰਨ ਦੇ ਨਾਲ-ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਇਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਕਤ ਆਗੂਆਂ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਾਨੂੰਨ ਜੋ ਸਮੁੱਚੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਲਈ ਵੱਡੇ ਉਜਾੜੇ ਰਾਹ ਪੱਧਰਾ ਕਰ ਰਹੇ ਹਨ | ਉਨ੍ਹਾਂ ਕਾਨੂੰਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਡੰਡੇ ਦੇ ਜ਼ੋਰ 'ਤੇ ਜ਼ਬਰ ਕਰਕੇ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੀ ਮਿਸਾਲ ਬਠਿੰਡਾ ਜ਼ਿਲ੍ਹੇ ਅੰਦਰ ਪਿੰਡਾਂ ਅੰਦਰ ਪੁਲਿਸ ਵਲੋਂ ਦਾਖਲ ਹੋ ਕੇ ਹੱਕ ਮੰਗਣ ਵਾਲੇ ਕਿਸਾਨਾਂ ਤੇ ਅੰਨਾ ਜਬਰ ਢਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨ ਤੁਰੰਤ ਪੰਜਾਬ ਵਿਧਾਨ ਸਭਾ ਵਿਚ ਲਿਖਤੀ ਮਤਾ ਪਾ ਕੇ ਰੱਦ ਕੀਤੇ ਜਾਣ ਅਤੇ ਬਠਿੰਡੇ ਅੰਦਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਤੇ ਜਬਰ ਕਰਨ ਵਾਲੀ ਐੱਸ.ਐੱਸ.ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ | ਇਸ ਮੌਕੇ ਜਸਪਾਲ ਸਿੰਘ ਧੰਗਈ, ਹੀਰਾ ਸਿੰਘ ਚੱਕ ਸਿਕੰਦਰ, ਜਸਬੀਰ ਸਿੰਘ ਧੰਗਈ, ਪਰਗਟ ਸਿੰਘ ਚਾਹੜਪੁਰ, ਬਘੇਲ ਸਿੰਘ ਕੋਟ ਮੁਗਲ, ਸੰਤਾ ਸਿੰਘ, ਸਿਤਾਰਾ ਸਿੰਘ, ਜਗਤਾਰ ਸਿੰਘ, ਅਨੋਖ ਸਿੰਘ ਕੁਰਾਲੀਆਂ ਅਤੇ ਬਲਾਕ ਚੁਗਾਵਾਂ ਦੇ ਆਗੂ ਬਲਦੇਵ ਸਿੰਘ ਸੌੜੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੇ ਦੂਸਰੇ ਦਿਨ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦ... ਅਗਲੀ ਖ਼ਬਰ ਸੰਤ ਬਾਬਾ ਹਰਨਾਮ ਸਿੰਘ ਸ਼ਾਮਪੁਰੇ ਵਾਲਿਆਂ ਦੀ 38ਵੀਂ ਤੇ ਮਾਤਾ ਕਰਤਾਰ ਕੌਰ ਦੀ 9ਵੀਂ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸ...
Ad Position 24