ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਵਲੋਂ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਕਰਵਾਏ ਜਾ ਰਹੇ 41ਵੇਂ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਅੱਜ ਦੂਸਰੇ ਤੇ ਅਖੀਰਲੇ ਦਿਨ ਪੰਥ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਦੇ ਨਾਲ ਜੋੜਿਆ ਗਿਆ | ਦੂਸਰੇ ਦਿਨ ਦੇ ਸਮਾਗਮ ਦੀ ਆਰੰਭਤਾ ਰਾਗੀ ਭਾਈ ਲਖਬੀਰ ਸਿੰਘ ਦੇ ਜਥੇ ਵਲੋਂ ਆਸਾ ਦੀ ਵਾਰ ਨਾਲ ਹੋਈ, ਇਸ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਭਾਈ ਸਾਹਿਬ ਭਾਈ ਹਰਪਾਲ ਸਿੰਘ ਫ਼ਤਿਹਗੜ੍ਹ ਸਾਹਿਬ ਵਾਲੇ, ਭਾਈ ਗੁਰਦੇਵ ਸਿੰਘ ਅਸਟ੍ਰੇਲੀਆ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਕਥਾਵਾਚਕ ਬਾਬਾ ਕਾਬਲ ਸਿੰਘ ਲੱਖੂਵਾਲ ਵਾਲੇ ਆਦਿ ਰਾਗੀ ਜਥਿਆਂ ਅਤੇ ਕਥਾਵਾਚਕਾਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਨਸ਼ਿਆਂ ਵਹਿਮਾਂ ਭਰਮਾਂ ਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਕਰਵਾਏ ਅੰਮਿ੍ਤ ਸੰਚਾਰ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ 52 ਅਭਿਲਾਖੀਆਂ ਨੂੰ ਅੰਮਿ੍ਤਪਾਨ ਕਰਵਾਇਆ | ਗੁਰੂ ਘਰ ਦੇ ਸੇਵਕ ਡਾ: ਬਲਵਿੰਦਰ ਸਿੰਘ ਮੱਲ੍ਹੀ ਯੂ. ਐੱਸ. ਏ. ਵਾਲਿਆਂ ਵਲੋਂ ਆੜ੍ਹਤੀ ਇਕਬਾਲ ਸਿੰਘ ਨਿੱਝਰ ਰਾਹੀਂ ਇਮਾਰਤਾਂ ਤਿਆਰ ਕਰਨ ਲਈ ਕੀਰਤਨ ਦਰਬਾਰ ਸੁਸਾਇਟੀ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸੁਸਾਇਟੀ ਦੇ ਕਨਵੀਨਰ ਭਾਈ ਭੁਪਿੰਦਰ ਸਿੰਘ ਬੈਂਕ ਵਾਲਿਆਂ ਸਮੇਤ ਹੋਰਨਾਂ ਆਗੂਆਂ ਵਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਆਏ ਹੋਏ ਜਥਿਆਂ, ਬੀ. ਡੀ. ਪੀ. ਓ. ਅਜਨਾਲਾ ਸਿਤਾਰਾ ਸਿੰਘ ਵਿਰਕ ਤੋਂ ਇਲਾਵਾ ਗੁਰਮਤਿ ਸਮਾਗਮ ਦੌਰਾਨ ਸੇਵਾ ਨਿਭਾਉਣ ਵਾਲੀਆਂ ਸਮੂਹ ਸੇਵਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਧਰਮਪਤਨੀ ਡਾ: ਅਵਤਾਰ ਕੌਰ ਅਜਨਾਲਾ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮੈਨੇਜਰ ਗੁਰਬਚਨ ਸਿੰਘ ਐੱਫ. ਸੀ. ਆਈ. ਵਾਲੇ, ਐੱਸ. ਜੀ. ਪੀ. ਸੀ. ਦੇ ਸਾਬਕਾ ਮੀਤ ਸਕੱਤਰ ਭਾਈ ਕਰਮਬੀਰ ਸਿੰਘ ਕਿਆਮਪੁਰ, ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਹਾਇਕ ਡਿਪਟੀ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ, ਪ੍ਰਧਾਨ ਮਨਜੀਤ ਸਿੰਘ ਬਾਠ, ਬਲਜਿੰਦਰ ਸਿੰਘ ਮਾਹਲ, ਜਸਵਿੰਦਰ ਸਿੰਘ ਜੱਸ, ਬਾਬਾ ਗੁਰਨਾਮ ਸਿੰਘ, ਭਾਈ ਹਰਤਾਰ ਸਿੰਘ, ਭਾਈ ਅਨੋਖ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ, ਹਿੰਦੂ ਆਗੂ ਵਾਸਦੇਵ ਸ਼ਰਮਾ, ਕਰਮਜੀਤ ਸਿੰਘ ਗੋਲਡੀ ਰਿਆੜ, ਬਲਜਿੰਦਰ ਸਿੰਘ ਨੇਪਾਲ, ਮੰਗਲ ਸਿੰਘ ਨਿੱਝਰ, ਬਿੱਲੂ ਰੰਧਾਵਾ ਕੈਨੇਡਾ, ਡਾ: ਕਰਮਬੀਰ ਸਿੰਘ ਕਾਹਲੋਂ, ਨਵਤੇਜ ਸਿੰਘ ਸੁੱਗਾ, ਗੁਰਦੀਪ ਸਿੰਘ ਸਿਰਸਾ, ਸਤਬੀਰ ਸਿੰਘ ਸੰਧੂ, ਸਰਪੰਚ ਇਕਬਾਲ ਸਿੰਘ ਰਿਆੜ, ਕੁਲਵੰਤ ਸਿੰਘ ਨਿੱਝਰ, ਕੇਵਲ ਸਿੰਘ ਬਾਠ, ਮੂਰਤਾ ਸਿੰਘ, ਕੁਲਵਿੰਦਰ ਸਿੰਘ ਲੈਬ ਵਾਲੇ, ਡਾ: ਦਲਬੀਰ ਸਿੰਘ, ਅਮਨਦੀਪ ਸਿੰਘ ਕਾਨੂੰਨਗੋ, ਅੰਮਿ੍ਤਪਾਲ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਨਿੱਕੋ ਸਰਾਏ, ਰਜਿੰਦਰ ਸਿੰਘ ਨਿੱਝਰ, ਕੁਲਦੀਪ ਸਿੰਘ ਨਿੱਝਰ, ਅਮਰਜੀਤ ਸਿੰਘ ਬਾਜਵਾ, ਤਲਵਿੰਦਰ ਸਿੰਘ ਪੁਰਬਾ, ਸ਼ਮਸ਼ੇਰ ਸਿੰਘ ਸ਼ੇਰਾ, ਅਮਰਜੀਤ ਸਿੰਘ ਬਿਜਲੀ ਵਾਲੇ ਅਤੇ ਗੁਰਮੀਤ ਸਿੰਘ ਨਿੱਝਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |