ਨਵਾਂ ਪਿੰਡ, 22 ਫਰਵਰੀ (ਜਸਪਾਲ ਸਿੰਘ)-ਸਿੱਖ ਧਰਮ ਦੇ ਮੋਢੀ ਜਗਤ ਗੁਰੂ ਧੰਨ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਗੁਰਦੁਆਰਾ ਸ੍ਰੀ ਨਨਕਾਣਾ (ਪਾਕਿਸਤਾਨ) ਨੂੰ ਮਹੰਤ ਨਰੈਣ ਦਾਸ ਪਾਸੋਂ ਆਜ਼ਾਦ ਕਰਵਾਉਣ ਦੇ ਲਈ ਸ਼ਹੀਦ ਹੋਏ ਮਰਜੀਵੜਿਆਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਨਨਕਾਣਾ ਸਾਹਿਬ, ਨਿਜ਼ਾਮਪੁਰ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਲੰਗਰ ਹਾਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸੁੰਦਰ ਸ਼ਮਿਆਨੇ ਹੇਠ ਬਿਰਾਜਮਾਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਹਜ਼ੂਰੀ 'ਚ ਸੱਜੇ ਦੀਵਾਨ 'ਚ ਕਵੀਸ਼ਰੀ ਜਥੇ ਵਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਬਿਰਤਾਂਤ ਸੰਗਤਾਂ ਦੇ ਸਨਮੁੱਖ ਰੱਖਿਆ ਗਿਆ | ਇਸ ਮੌਕੇ ਗੁਰੂ ਦੇ ਅਟੁੱਟ ਲੰਗਰ ਵਰਤਾਏ ਗਏ | ਦੀਵਾਨ ਦੀ ਸਮਾਪਤੀ ਉਪਰੰਤ ਪ੍ਰਬੰਧਕਾਂ ਵਲੋਂ ਕਵੀਸ਼ਰੀ ਜਥੇ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਰਿੰਦਰ ਸਿੰਘ, ਸੰਦੀਪ ਪਾਲ ਸਿੰਘ, ਗੁਰਮੀਤ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਬੇਅੰਤ ਸਿੰਘ (ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਜੀ. ਓ. ਜੀ. ਅਮਰਜੀਤ ਸਿੰਘ ਫੌਜ਼ੀ, ਡਾ. ਰਾਣਾ, ਸੁੱਖਵਿੰਦਰ ਸਿੰਘ ਪ੍ਰਧਾਨ ਲੰਗਰ ਕਮੇਟੀ ਤੇ ਸੇਵਾਦਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਦੀਵਾਨ ਦੀ ਹਾਜ਼ਰੀ ਭਰੀ ਗਈ |