23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਿਸਟਲ ਅਤੇ ਕਾਰਤੂਸ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-02-2026
ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਪਿਸਟਲ ਅਤੇ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਸਭਰਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਸਿਮਰਨਜੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਸਭਰਾ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਪਿਸਟਲ 32 ਬੋਰ, 4 ਕਾਰਤੂਸ ਬਰਾਮਦ ਹੋਏ ਹਨ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀ ਖਿਲਾਫ਼ ਥਾਣਾ ਸਦਰ ਪੱਟੀ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਤੀ ਵਲੋਂ ਪਤਨੀ ਦੀ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਔਰਤ ਲਾਪਤਾ <br/>
Ad Position 24