ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਸੁਪਨੇ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਅਤੇ ਨੌਜਵਾਨ ਦੇ ਦਿਲਾਂ ਦੀ ਧੜਕਣ ਬਿਕਰਮ ਸਿੰਘ ਮਜੀਠੀਆ ਦੀਆਂ ਤਕਰੀਰਾਂ ਤੋਂ ਡਰ ਲੱਗਣ ਲੱਗ ਗਿਆ ਹੈ | ਇਨ੍ਹਾਂ ਵਿਚਾਰਾ ਦਾਂ ਫਤਿਆਬਾਦ ਵਿਖੇ ਸੁਖਵਿੰਦਰ ਸਿੰਘ ਸਪਾਰੀਵਿੰਡੀਆ ਦੇ ਗ੍ਰਹਿ ਵਿਖੇ ਇਕ ਸਮਾਗਮ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਮਾਰਚ ਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ 'ਚ ਕੀਤੀਆਂ ਜਾ ਰਹੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ 'ਚ ਇਕੱਠਾਂ ਨੂੰ ਵੇਖ ਕੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੋਸ਼ ਉਡ ਜਾਣਗੇ | ਜਥੇਦਾਰ ਮੇਘ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਅਕਾਲੀ ਦਲ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗਾ |