ਭਿੱਖੀਵਿੰਡ, 23 ਫਰਵਰੀ (ਬੌਬੀ)-ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਜੋ ਨੀਲੇ ਕਾਰਡਧਾਰਕਾਂ ਲਈ ਮੇਰੀ ਰਸੋਈ ਸਕੀਮ ਸ਼ੁਰੂ ਕੀਤੀ ਹੈ, ਇਹ ਸਰਕਾਰ ਦਾ ਇਕ ਇਤਿਹਾਸਕ ਫੈਸਲਾ ਹੈ, ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਸੋਨੂੰ ਮੁਡੋਤੀਆ ਬਲਾਕ ਪ੍ਰਧਾਨ ਯੂਥ ਵਿੰਗ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ 'ਚ ਲਈ ਸਰਕਾਰ ਵਲੋਂ ਜਿਥੇ ਪਹਿਲਾਂ ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਆਫ਼ ਕੀਤੇ, ਔਰਤਾਂ ਲਈ ਬੱਸਾਂ ਦਾ ਮੁਫ਼ਤ ਸਫਰ ਸ਼ੁਰੂ ਕੀਤਾ ਅਤੇ ਇਸ ਦੇ ਨਾਲ ਹੀ ਪਿਛਲੇ ਦਿਨੀਂ 10 ਲੱਖ ਹਰ ਪਰਿਵਾਰ ਦਾ ਸਿਹਤ ਬੀਮਾ ਕੀਤਾ ਅਤੇ ਹੁਣ ਜੋ ਭਗਵੰਤ ਮਾਨ ਵਲੋਂ ਮੇਰੀ ਰਸੋਈ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ | ਉਨ੍ਹਾਂ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਅੰਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਇੰਨ-ਬਿੰਨ ਲਾਗੂ ਕਰਕੇ ਹਲਕੇ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸਕੀਮਾਂ ਦੀ ਨਿਗਰਾਨੀ ਵਿਧਾਇਕ ਵਲੋਂ ਇਕ ਟੀਮ ਬਣਾ ਕੇ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਾ ਆਵੇ, ਜਿਸ 'ਚੋਂ ਹਲਕੇ ਦੇ ਲੋਕ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਖੁਸ਼ ਹਨ ਤੇ ਆਮ ਆਦਮੀ ਪਾਰਟੀ ਦੇ ਨਾਲ ਹਨ |