23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 18ਵਾਂ ਕਬੱਡੀ ਕੱਪ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਕਾਹਲੋਂ, ਟਿੱਕਾ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 24-02-2026
ਮੀਆਂਵਿੰਡ, 23 ਫ਼ਰਵਰੀ (ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ, ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਵਲੋਂ ਆਪਣੇ ਪਿਤਾ ਸਵ. ਮਾ. ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 18ਵਾਂ ਕਬੱਡੀ ਕੱਪ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਸਾਬਕਾ ਏ.ਡੀ.ਸੀ. ਰਣਬੀਰ ਸਿੰਘ ਮੂਧਲ , ਗੁਰਪ੍ਰਤਾਪ ਸਿੰਘ ਟਿੱਕਾ, ਅਜੇਬੀਰਪਾਲ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਬੱਡੀ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਕਰਵਾਈ ਗਈ | ਇਸ ਦੌਰਾਨ ਜੇਤੂ ਟੀਮਾਂ ਨੂੰ ਨਗਦ ਇਨਾਮ ਅਤੇ ਟਰਾਫੀਆਂ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਮੇਜ਼ਰ ਰਾਜਸਥਾਨੀ ਦਾ ਮੋਟਰਸਾਈਕਲ ਸ਼ੋਅ ਅਤੇ ਲੜਕੀਆਂ ਦਾ ਪੰਜਾਬ ਹਰਿਆਣਾ ਦੀਆਂ ਲੜਕੀਆਂ ਦਾ ਸ਼ੋਅ ਮੈਚ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਿਆ | ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਉੱਘੇ ਲੋਕ ਗਾਇਕ ਜੀ ਖ਼ਾਨ, ਜੈਸਮੀਨ ਅਖ਼ਤਰ, ਫਿਲਮੀ ਕਲਾਕਾਰ ਦੀਦਾਰ ਗਿੱਲ, ਧੀਰਜ ਕੁਮਾਰ ਅਤੇ ਹੋਰ ਕਲਾਕਾਰਾਂ ਵਲੋਂ ਆਏ ਹੋਏ ਦਰਸ਼ਕਾਂ ਅਤੇ ਮਹਿਮਾਨਾਂ ਦਾ ਮੰਨੋਰੰਜਨ ਕੀਤਾ | ਉਪਰੰਤ ਮਨਜੀਤ ਸਿੰਘ ਮੰਨਾ, ਰਣਜੀਤ ਸਿੰਘ ਚੇਅਰਮੈਨ, ਜੋਰਾਵਰ ਸਿੰਘ ਕਾਹਲੋਂ, ਹਲਕਾ ਜੰਡਿਆਲਾ ਦੇ ਇੰਚਾਰਜ ਹਰਦੀਪ ਸਿੰਘ ਗਿੱਲ, ਟਿੱਕਾ, ਰੰਧਾਵਾ, ਡਾਕਟਰ ਸੁਸ਼ੀਲ ਦੇਵਗਨ, ਡਿੰਪੀ ਮੀਆਂਵਿੰਡ, ਭਾਜਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਭੁਪਿੰਦਰ ਸਿੰਘ ਯੂ.ਕੇ., ਤਜਿੰਦਰ ਸਿੰਘ ਬੁੱਟਰ, ਹਰਦੇਵ ਸਿੰਘ ਧਾਲੀਵਾਲ, ਪ੍ਰਭਜੋਤ ਸਿੰਘ ਨਾਗੋਕੇ, ਪਾਰਸ ਜੰਡਿਆਲਾ, ਕੁਲਦੀਪ ਸਿੰਘ ਔਲਖ, ਗੁਰਿੰਦਰ ਸਿੰਘ ਟੋਨੀ, ਬਿੱਟੂ ਯੂ.ਐਸ.ਏ., ਅਜੇਬੀਰਪਾਲ ਸਿੰਘ ਰੰਧਾਵਾ, ਕੁਲਵੰਤ ਸਿੰਘ ਮੈਲ, ਅਤੁਲ ਜੈਨ ਪੱਟੀ ਆਦਿ ਵਲੋਂ ਗਾਇਕਾਂ ਨੂੰ ਸਨਮਾਨਿਤ ਕੀਤਾ ਗਿਆ | ਖੇਡ ਮੇਲੇ ਅਤੇ ਸਭਿਆਚਾਰਕ ਪ੍ਰੋਗਰਾਮ ਦਾ ਆਨੰਦ ਮਾਨਣ ਵਾਲਿਆਂ ਵਿਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ, ਸਰਕਲ ਪ੍ਰਧਾਨ ਕਰਮ ਸਿੰਘ, ਜਤਿੰਦਰ ਸਿੰਘ ਟੈਣੀ, ਰਾਜਬੀਰ ਸਿੰਘ ਸਿੰਗਾਪੁਰ, ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ, ਸਰਮੁਖ ਸਿੰਘ ਛੱਮੂ ਪ੍ਰਧਾਨ ਮੀਆਂਵਿੰਡ, ਸਰਕਲ ਪ੍ਰਧਾਨ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਗੁਰਪਾਲ ਸਿੰਘ ਸ਼ਾਹ, ਸਾਬਕਾ ਸਰਪੰਚ ਅਵਤਾਰ ਸਿੰਘ ਵਜ਼ੀਰ, ਸੁਖਵੰਤ ਸਿੰਘ ਦੌਲੋਨੰਗਲ, ਸੁਖਜੀਤ ਸਿੰਘ ਮੀਆਂਵਿੰਡ, ਹਰਜੀਤ ਸਿੰਘ ਰਾਜਾ ਮੀਆਂਵਿੰਡ, ਵੈਭਵ ਰਈਆ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਹਰਭਜਨ ਸਿੰਘ ਚੌਧਰੀ, ਪਿੰਦਰ ਦੌਲੋਨੰਗਲ, ਜਸ ਭੋਰਸੀ, ਰਵੀ ਟਪਿਆਲਾ, ਥਾਣੇਦਾਰ ਹੀਰਾ ਸਿੰਘ ਜਵੰਦਪੁਰ, ਬਰਕਤ ਸਰਲੀ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਕਸ਼ਮੀਰ ਸਿੰਘ ਸੰਘਾ, ਸਮੇਤ ਬਹੁਤ ਵੱਡੀ ਤਾਦਾਦ ਵਿੱਚ ਇਲਾਕੇ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਅੰਦਰ ਨਕਲੀ ਦੁੱਧ ਤੇ ਖਾਣ-ਪੀਣ ਵਾਲੀਆਂ ਮਿਲਾਵਟੀ ਚੀਜ਼ਾਂ ਵੱਡੇ ਪੱਧਰ 'ਤੇ ਵਿਕ ਰਹੀਆਂ ਅਗਲੀ ਖ਼ਬਰ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਕਾਂਗਰਸ ਦੀ ਬਰਨਾਲਾ ਰੈਲੀ ਲਈ 28 ਨੂੰ ਵੱਡਾ ਕਾਫਲਾ ਹੋਵੇਗਾ ਰਵਾਨਾ-ਜਗਤਪੁਰਾ, ਚਾਹ...
Ad Position 24