ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਭਾਰਤ ਦੇਸ਼ ਦੀ ਸੱਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਚੱਜੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਦੇਸ਼ ਵਿਚ ਸਿੱਖਿਆ, ਕੌਸ਼ਲ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਲਈ ਇਕ ਵਿਸ਼ੇਸ਼ ਮਹੱਤਵਪੂਰਨ ਉਪਰਾਲਾ ਕਰਕੇ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦਾ ਨਾਂਅ ਪ੍ਰਸਿੱਧ ਵਿਚਾਰਕ ਤੇ ਰਾਜਨੀਤਿਕ ਨੇਤਾ ਪੰਡਿਤ ਦੀਨ ਉਪਾਧਿਆਏ ਦੇ ਨਾਂਅ 'ਤੇ ਰੱਖਿਆ ਗਿਆ ਹੈ, ਕਿਉਂਕਿ ਇਸ ਸ਼ਖ਼ਸੀਅਤ ਵਲੋਂ ਆਪਣਾ ਸਾਰਾ ਜੀਵਨ ਹੀ ਸਮਾਜਿਕ ਭਲਾਈ ਦੇ ਕੰਮਾਂ ਲਈ ਲਗਾ ਦਿੱਤਾ, ਜਿਸ ਦਾ ਸਮੁੱਚੇ ਦੇਸ਼ ਤੇ ਭਾਰਤੀ ਜਨਤਾ ਪਾਰਟੀ ਨੂੰ ਮਾਣ ਹੈ | ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ 2026 ਤਹਿਤ ਸਿਖਲਾਈ ਨਵੀਨਤਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਸੀਨੀਅਰ ਰਾਜੇਸ਼ ਹਨੀ ਨੇ ਵੀ ਸ਼ਿਰਕਤ ਕੀਤੀ, ਜਿਥੇ ਉਨ੍ਹਾਂ ਨੂੰ ਜ਼ਿਲ੍ਹਾ ਟੀਮ ਵਲੋਂ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਰਾਜੇਸ਼ ਹਨੀ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰੀਬ ਅਤੇ ਪੱਛੜੇ ਵਰਗ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ, ਨੌਜਵਾਨਾਂ ਨੂੰ ਰੋਜਗਾਰ ਯੋਗ ਕੌਸ਼ਲ ਸਿਖਲਾਈ ਦੇਣਾ, ਪਿੰਡਾਂ ਅਤੇ ਦੂਰ-ਦਰਾਜ਼ ਇਲਾਕਿਆਂ ਵਿਚ ਸਿੱਖਿਆ ਦੀ ਪਹੁੰਚ ਵਧਾਉਣਾ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨਾ ਹੋਵੇਗਾ | ਇਸ ਲਈ ਭਾਰਤੀ ਜਨਤਾ ਪਾਰਟੀ ਵਲੋਂ ਮੁਫ਼ਤ ਕੋਚਿੰਗ ਤੇ ਟ੍ਰੇਨਿੰਗ ਪ੍ਰੋਗਰਾਮ, ਸਕਾਲਰਸ਼ਿਪ ਯੋਜਨਾਵਾਂ, ਕੌਸ਼ਲ ਵਿਕਾਸ ਕੇਂਦਰਾਂ ਦੀ ਸਥਾਪਨਾ, ਡਿਜਿਟਲ ਸਿੱਖਿਆ ਮੁਹਿੰਮਾਂ ਦਾ ਅਗਾਜ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਮਕਸਦ ਸਿਖਲਾਈ ਨੂੰ ਮੌਜੂਦਾ ਲੋੜਾ ਅਨੁਸਾਰ ਨਵੇਂ ਵਿਚਾਰਾਂ ਤੇ ਨਵੇਂ ਤਰੀਕਿਆਂ ਨਾਲ ਅੱਗੇ ਵਧਾਉਣ ਦਾ ਇਕ ਯਤਨ ਹੈ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਨੇਤਰਪਾਲ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਘੱਟ ਗਿਣਤੀ ਮੋਰਚਾ ਪ੍ਰਧਾਨ ਸਲੀਮ ਅਹਿਮਦ, ਸੀਨੀਅਰ ਆਗੂ ਸੁਭਾਸ਼ ਬਾਠ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਾਪੂ ਬਲਵਿੰਦਰ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ, ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਨਰਿੰਦਰ ਸਿੰਘ, ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਵਿਜੇ ਵਿਨਾਇਕ, ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ, ਸਰਕਲ ਪ੍ਰਧਾਨ ਜਸਬੀਰ ਸਿੰਘ ਸਭਰਾਂ, ਖੇਮਕਰਨ ਤੋਂ ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ, ਹਰਪਿੰਦਰ ਸਿੰਘ, ਰਣਜੀਤ ਸਿੰਘ ਸ਼ਰਨਜੀਤ ਸਿੰਘ, ਦਵਿੰਦਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਕੋ ਕਨਵੀਨਰ ਵਿਵੇਕ ਅਗਰਵਾਲ, ਚਰਨਜੀਤ ਸਿੰਘ ਖਾਲਸਾ, ਮਨਜਿੰਦਰ ਸਿੰਘ, ਕਨਵਰਦੀਪ ਸਿੰਘ ਪੰਡੋਰੀ ਸਿੱਧਵਾਂ, ਬਲਜਿੰਦਰ ਸਿੰਘ ਚੀਮਾ, ਕਰਮਜੀਤ ਸਿੰਘ ਗੱਗੋਬੂਹਾ, ਡਾ. ਸੁਖਵੰਤ ਸਿੰਘ ਮੂਸੇ, ਜਸਵਿੰਦਰ ਸਿੰਘ, ਅਮਨ ਸ਼ਰਮਾ, ਰਾਮੇਸ਼ ਕਲਸੀ, ਸਾਬਕਾ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਜੰਟ ਸਿੰਘ ਨੂਰਪੁਰ, ਪਰਮਜੀਤ ਸਿੰਘ, ਕੈਪਟਨ ਪੂਰਨ ਸਿੰਘ, ਰਣਜੀਤ ਸਿੰਘ ਗਿੱਲ ਵੜੈਚ, ਲਖਵਿੰਦਰ ਸਿੰਘ ਗੱਗੋਬੂਹਾ, ਮਨਜੀਤ ਸਿੰਘ ਚੂਸਲੇਵੜ, ਜੁਗਰਾਜ ਸਿੰਘ ਤੁੰਗ, ਲਖਵਿੰਦਰ ਸਿੰਘ ਕੁੱਤੀਵਾਲਾ, ਸਮਸ਼ੇਰ ਸਿੰਘ ਸ਼ੇਰਾ, ਸਤਨਾਮ ਸਿੰਘ, ਪਵਨ ਸ਼ਰਮਾ, ਕੁਲਵੰਤ ਰਾਮ, ਸਤਨਾਮ ਸਿੰਘ ਹਰੀਕੇ ਤੋਂ ਇਲਾਵਾ ਤਰਨਤਾਰਨ ਜ਼ਿਲੇ੍ਹ ਦੇ ਵੱਖ-ਵੱਖ ਸਰਕਲਾਂ ਤੋਂ ਆਏ ਪਾਰਟੀ ਦੇ ਆਗੂ ਮੌਜੂਦ ਸਨ |