23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ-ਬ੍ਰਹਮਪੁਰਾ <br/>

Ad Position 21
No active advertisement
ਅਜੀਤ ਡੈਸਕ 24-02-2026
ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਖਡੂਰ ਸਾਹਿਬ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ 'ਚ ਇਕੋ ਇਕ ਦੌਰ ਉਹ ਸੀ ਜਦੋਂ ਹਰ ਵਰਗ ਤੇ ਹਰ ਖੇਤਰ ਵਿਚ ਬੇਮਿਸਾਲ ਵਿਕਾਸ ਹੋਇਆ ਅਤੇ ਉਹ ਦੌਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੀ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਦਸ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜ ਅੱਜ ਵੀ ਮੌਜੂਦਾ ਸਰਕਾਰਾਂ ਨੂੰ ਮਾਤ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਸੀ, ਉਸ ਸਮੇਂ ਯੂਥ ਤੇ ਵਿਦਿਆਰਥੀ ਵਰਗ 'ਤੇ ਖਾਸ ਜ਼ੋਰ ਦਿੱਤਾ ਗਿਆ ਸੀ | ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਖੇਡਾਂ ਦੇ ਖੇਤਰ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ | ਬ੍ਰਹਮਪੁਰਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਪੰਜਾਬ ਦਾ ਵਿਕਾਸ ਦਿੱਲੀ ਤੋਂ ਪੁੱਛ ਕੇ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ ਤੇ ਪੰਜਾਬ ਨੂੰ ਆਪਣੀ ਪਾਰਟੀ ਨਾਲ ਖੜ੍ਹਾ ਹੋਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਮਦਮਾ ਸਹਿਬ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ <br/> ਅਗਲੀ ਖ਼ਬਰ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਮੀਟਿੰਗ <br/>
Ad Position 24