ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਏ ਗਏ | ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਵਲੋਂ ਕੀਰਤਨ ਦੀ ਛਹਿੰਬਰ ਲਗਾਈ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਇਤਜਾਮ ਸੋਨੀਆ ਤੇ ਸਿੰਮੀ ਭਾਪਾ ਵਲੋਂ ਕੀਤਾ | ਇਸ ਮੌਕੇ ਚੌਪਿਹਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੋਂ ਇਲਾਵਾ ਸੁਸਾਇਟੀ ਦੀਆਂ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ , ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਗੁਰਜੰਟ ਸਿੰਘ ਮਾਸਟਰ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ, ਬਾਬਾ ਜਸਕਰਨ ਸਿੰਘ ਅਤੇ ਕਸ਼ਮੀਰ ਸਿੰਘ ਸੇਵਾਦਾਰ ਨੇ ਹਾਜ਼ਰੀ ਭਰੀ |