24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨਗਰ ਕੌਂਸਲ ਤਰਨ ਤਾਰਨ ਵਿਖੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ <br/>

Ad Position 21
No active advertisement
ਅਜੀਤ ਡੈਸਕ 24-02-2026
ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਨਗਰ ਕੌਂਸਲ ਦਫ਼ਤਰ ਵਿਖੇ ਤਰਨ ਤਾਰਨ ਦੇ 25 ਵਾਰਡਾਂ 'ਚ 258 ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ 6 ਕਰੋੜ 45 ਲੱਖ ਰੁਪਏ ਦੇ ਮੰਨਜ਼ੂਰੀ ਪੱਤਰ ਵੰਡੇ ਗਏ | ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਲੋਕਾਂ ਨੇ ਮਕਾਨਾਂ ਨੂੰ ਪੱਕੇ ਕਰਨ ਅਰਜ਼ੀਆਂ ਨਗਰ ਕੌਂਸਲ 'ਚ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਪਹਿਲ ਦੇ ਅਧਾਰ 'ਤੇ ਮਨਜ਼ੂਰੀ ਪੱਤਰ ਵੰਡੇ ਜਾਣਗੇ | ਜਿਸ ਤਹਿਤ 258 ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ | ਇਸ ਤਹਿਤ ਢਾਈ ਲੱਖ ਰੁਪਏ ਪ੍ਰਤੀ ਘਰ ਨੂੰ ਤਿੰਨ ਕਿਸ਼ਤਾਂ 'ਚ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਅੰਦਰ ਵੱਖ-ਵੱਖ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਗਏ ਸਨ, ਉਹ ਹੁਣ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਇਸ ਮੌਕੇ ਕਾਰਜਸਾਧਕ ਅਫ਼ਸਰ ਤਰਨ ਤਾਰਨ ਕੰਵਲਜੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਕੌਂਸਲਰ ਸਰਬਜੀਤ ਸਿੰਘ ਲਾਲੀ, ਨਵਰੂਪ ਸਿੰਘ ਸੰਧਾਵਾਲੀਆ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਕੌਂਸਲਰ ਸਰਬਜੀਤ ਸਿੰਘ ਭੁੱਲਰ, ਯਾਦਵਿੰਦਰ ਸਿੰਘ ਯਾਦੂ, ਬਲਜਿੰਦਰ ਸਿੰਘ, ਅੰਜੂ ਵਰਮਾ, ਤਿਲਕ ਰਾਜ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ.ਬ.ਕ. ਭਿੱਖੀਵਿੰਡ ਬਣਿਆ ਏ.ਆਈ. ਲੈਬ ਸਥਾਪਿਤ ਕਰਨ ਵਾਲਾ ਪੰਜਾਬ ਦਾ ਪਹਿਲਾ ਪੋਲੀਟੈਕਨਿਕ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੇ ਦੂਸਰੇ ਦਿਨ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦ...
Ad Position 24