11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਭਾਰਤੀ ਕਮਿਊਨਿਸਟ ਪਾਰਟੀ ਦੀ ਗਦਰੀ ਬਾਬਾ ਸ਼ੇਰ ਸਿੰਘ ਵੇੲੀਂਪੂਈ ਦੀ ਬਰਸੀ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-02-2026
ਫਤਿਆਬਾਦ, 24 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਕਮੇਟੀ ਖਡੂਰ ਸਾਹਿਬ ਦੀ ਮੀਟਿੰਗ ਕਾਮਰੇਡ ਜਗੀਰ ਸਿੰਘ ਭਰੋਵਾਲ ਦੀ ਪ੍ਰਧਾਨਗੀ ਹੇਠ ਭਗਵੰਤ ਸਿੰਘ ਵੇੲੀਂਪੂਈ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ 10 ਮਾਰਚ ਨੂੰ ਗਦਰੀ ਬਾਬਿਆਂ ਸ਼ੇਰ ਸਿੰਘ ਵੇੲੀਂਪੂਈ ਦੀ ਬਰਸੀ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਸਕੱਤਰ ਦਵਿੰਦਰ ਕਮਾਰ ਸੋਹਲ ਤੇ ਜ਼ਿਲ੍ਹਾ ਸਹਾਇਕ ਸਕੱਤਰ ਗਰਦਿਆਲ ਸਿੰਘ ਖਡੂਰ ਸਾਹਿਬ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਨੇ ਲੋਕਾਂ ਦਾ ਜਿਊਣਾ ਦੁਭਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਵਲੋਂ ਜਨਤਕ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ | ਇਸੇ ਤਰ੍ਹਾਂ ਤਰਨ ਤਾਰਨ ਵਿਖੇ ਸੇਰੋਂ ਖੰਡ ਮਿਲ ਦੀ ਜ਼ਮੀਨ ਲੱਗਪਗ 100 ਏਕੜ ਵੇਚੀ ਜਾ ਰਹੀ ਹੈ | ਇਸ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋੋਂ ਜ਼ਮੀਨ ਵੇਚਣ ਖਿਲਾਫ਼ ਲੱਗੇ ਪੱਕੇ ਮੋਰਚੇ 'ਚ ਸਾਥੀਆਂ ਨੂੰ ਜਾਣ ਦੀ ਅਪੀਲ ਕੀਤੀ | ਭਾਰਤੀ ਕਮਿਊਨਿਸਟ ਪਾਰਟੀ ਬਲਾਕ ਕਮੇਟੀ ਖਡੂਰ ਸਾਹਿਬ ਦੇ ਸਕੱਤਰ ਕਾਮਰੇਡ ਬਲਜੀਤ ਸਿੰਘ ਫਤਿਆਬਾਦ ਦੱਸਿਆ ਹੈ ਕਿ ਮਹਾਨ ਦੇਸ਼ ਭਗਤ ਗਦਰੀ ਬਾਬਾ ਸ਼ੇਰ ਸਿੰਘ ਵੇੲੀਂਪੂਈ ਦੀ ਸਲਾਨਾ ਬਰਸੀ 10 ਮਾਰਚ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਮਨਾਈ ਜਾ ਰਹੀ ਹੈ | ਬਰਸੀ ਮੌਕੇ ਹੋਣ ਵਾਲੀ ਕਾਨਫਰੰਸ ਨੂੰ ਸੰਬੋਧਨ ਕਰਨ ਸੀ.ਪੀ.ਆਈ. ਦੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸੀ ਪੰਜਾਬ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਰਜਿੰਦਰਪਾਲ ਕੌਰ ਤੇ ਕੁੱਲ ਹਿੰਦ ਕਿਸਾਨ ਸਭਾ ਸੂਬਾ ਪ੍ਰੈਸ ਸਕੱਤਰ ਬਲਕਾਰ ਸਿੰਘ ਵਲਟੋਹਾ, ਸੀ.ਪੀ.ਆਈ. ਦੇ ਜਿਲ੍ਹਾ ਸਕੱਤਰ ਦਵਿੰਦਰ ਸੋਹਲ, ਜ਼ਿਲ੍ਹਾ ਸਹਾਇਕ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ ਆਦਿ ਸੰਬੋਧਨ ਕਰਨ ਲਈ ਪੁਹੰਚ ਰਹੇ ਹਨ | ਇਸ ਮੀਟਿੰਗ ਵਿਚ ਭਗਵੰਤ ਸਿੰਘ, ਘੱੁਕ ਸਿੰਘ ਵੇੲੀਂਪੂਈ, ਜਗਤਾਰ ਸਿੰਘ ਖਡੂਰ ਸਾਹਿਬ, ਮੇਜਰ ਸਿੰਘ ਦਾਰਾਪੁਰ, ਸੁਖਵਿੰਦਰ ਸਿੰਘ ਤੇ ਜਤਿੰਦਰ ਕਮਾਰ, ਮੁਗਲਾਣੀ ਜਸਵੰਤ ਸਿੰਘ ਖਡੂਰ ਸਾਹਿਬ, ਗੁਰਚਰਨ ਸਿੰਘ ਕੰਡਾ, ਸੰਤੋਖ ਕੋਰ ਵੇੲੀਂਪੂਈ ਕਲਵਿੰਦਰ ਕੌਰ ਵੇੲੀਂਪੂਈ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਮਨਾਉਣ ਸੰਬੰਧੀ ਪਿੰਡ ਬ੍ਰਹਮਪੁਰਾ ਵਿਖੇ ਮੀਟਿੰਗ <br/> ਅਗਲੀ ਖ਼ਬਰ ਬਲਾਕ ਚੋਹਲਾ ਸਾਹਿਬ ਵਿਚ ਅਧਿਆਪਕਾਂ ਦੀ ਦੋ ਰੋਜ਼ਾ ਟੀ.ਐੱਲ.ਐੱਮ. ਵਰਕਸ਼ਾਪ <br/>
Ad Position 24