11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਮਨਾਉਣ ਸੰਬੰਧੀ ਪਿੰਡ ਬ੍ਰਹਮਪੁਰਾ ਵਿਖੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-02-2026
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸਾਂਸਦ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਰਹੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਸਲਾਨਾ ਬਰਸੀ ਉਨ੍ਹਾਂ ਦੇ ਪਿੰਡ 28 ਫਰਵਰੀ 2026 ਦਿਨ ਸ਼ਨੀਵਾਰ ਨੂੰ ਪਰਿਵਾਰ ਵਲੋਂ ਮਨਾਈ ਜਾ ਰਹੀ ਹੈ | ਬਰਸੀ ਸਮਾਗਮ ਮਨਾਉਣ ਸੰਬੰਧੀ ਸਵ. ਜਥੇ. ਬ੍ਰਹਮਪੁਰਾ ਦੇ ਗ੍ਰਹਿ ਵਿਖੇ ਇਕ ਮੀਟਿੰਗ ਹੋਈ | ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਸਾਬਕਾ ਚੇਅ. ਪ੍ਰਮਜੀਤ ਸਿੰਘ ਢੋਟੀਆਂ, ਸਾਬਕਾ ਚੇਅ. ਯਾਦਵਿੰਦਰ ਸਿੰਘ ਰੂੜੇਆਸਲ, ਸਾਬਕਾ ਚੇਅ. ਅਮਰੀਕ ਸਿੰਘ ਪੱਖੋਕੇ, ਬਲਦੇਵ ਸਿੰਘ ਭੁੱਲਰ ਅਤੇ ਕਰਨਲ ਗੁਰਚਰਨ ਸਿੰਘ ਭੁੱਲਰ (ਦੋਵੇਂ ਦਾਮਾਦ ਜਥੇ. ਬ੍ਰਹਮਪੁਰਾ), ਤਰਸੇਮ ਸਿੰਘ ਛਾਪੜੀ, ਭੁਪਿੰਦਰ ਸਿੰਘ ਟੀਟੂ ਅਤੇ ਰਘਬੀਰ ਸਿੰਘ ਬ੍ਰਹਮਪੁਰਾ ਹਾਜ਼ਰ ਸਨ | ਇਸ ਮੌਕੇ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੀ ਸਾਰੀ ਉਮਰ ਬੇਦਾਗ਼ ਸਿਆਸਤ ਕੀਤੀ ਅਤੇ ਉਹ ਇਕ ਧਾਕੜ ਆਗੂ ਵਜੋਂ ਮੰਨੇ ਜਾਂਦੇ ਸਨ | ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਮਾਝੇ ਦੇ ਜਰਨੈਲ ਦੀ ਉਪਾਧੀ ਦਿੱਤੀ | ਉਨ੍ਹਾਂ ਦੱਸਿਆ ਕਿ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਬਰਸੀ ਸਮਾਗਮ ਮਨਾਉਣ ਸੰਬੰਧੀ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 28 ਫਰਵਰੀ ਨੂੰ ਪੈਣ ਉਪਰੰਤ ਕੀਰਤਨ ਹੋਵੇਗਾ | ਇਸ ਮੌਕੇ ਉਨ੍ਹਾਂ ਨੇ ਹਲਕਾ ਨਿਵਾਸੀਆਂ ਅਤੇ ਜਥੇ. ਬ੍ਰਹਮਪੁਰਾ ਨਾਲ ਪ੍ਰੇਮ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਰਸੀ ਸਮਾਗਮ ਵਿਚ ਜ਼ਰੂਰ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਧੰਨ ਬਾਬਾ ਖੇਤਰਪਾਲ ਦੀ ਯਾਦ 'ਚ ਖੇਮਕਰਨ ਵਿਚ ਮੇਲਾ 3 ਨੂੰ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਗਦਰੀ ਬਾਬਾ ਸ਼ੇਰ ਸਿੰਘ ਵੇੲੀਂਪੂਈ ਦੀ ਬਰਸੀ ਸੰਬੰਧੀ ਮੀਟਿੰਗ <br/>
Ad Position 24