11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 25-02-2026
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਹੈਰੋਇਨ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਧੀਰਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਛਾਪੜੀ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਆਮ ਹੈਰੋਇਨ ਅਤੇ 1500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਹਿਰ ਪਿੰਡ ਰਸੂਲਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਸਮਸ਼ੇਰ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਸੰਘਾ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਹਿੰਦੀਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਜਗਜੀਤ ਸਿੰਘ ਪੁੱਤਰ ਗੁਰਚੇਤ ਸਿੰਘ ਵਾਸੀ ਮਹਿੰਦੀਪੁਰ ਨੂੰ ਕਾਬੂ ਕਰਕੇ ਉਸਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲ ਡਰੇਨ ਖਾਲੜਾ ਤੋਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸੁਖਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਮਾੜੀਉਧੋਦੇਕੇ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੁੱਤੀਵਾਲਾ ਰੋਡ ਨੇੜੇ ਸਮਸ਼ਾਨਘਾਟ ਸਭਰਾ ਨਜ਼ਦੀਕ ਨਾਕਾਬੰਦੀ ਦੌਰਾਨ ਵਜੀਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਕੋਟਬੁੱਢਾ ਨੂੰ ਕਾਬੂ ਗਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਫਰਜ਼ੀ ਰਜਿਸਟਰੀ ਕਰਵਾਉਣ ਤੇ ਭਰਾ ਨੂੰ ਗੁੰਮ ਕਰਨ ਦੇ ਲਗਾਏ ਦੋਸ਼ <br/>
Ad Position 24