12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਾਂ ਦਾ ਦੁੱਧ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਰੱਖਦਾ ਸੁਰੱਖਿਅਤ- ਡਾ. ਸੁਪਿ੍ਯਾ <br/>

Ad Position 21
No active advertisement
ਅਜੀਤ ਡੈਸਕ 25-02-2026
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਇਕ ਸਾਲ ਤੱਕ ਬੱਚਿਆਂ ਨੂੰ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਅਤੇ ਗਾਂ ਦਾ ਦੁੱਧ ਨਹੀਂ ਪਿਆਉਣਾ ਚਾਹੀਦਾ ਕਿਉਂਕਿ ਇਹ ਬੱਚਿਆਂ ਨੂੰ ਕਈ ਬੀਮਾਰੀਆਂ ਤੋਂੋ ਸੁਰੱਖਿਅਤ ਰੱਖਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਗਾਂ ਦਾ ਦੁੱਧ ਬੱਚਿਆਂ ਨੂੰ ਪਿਲਾਉਣ ਨਾਲ ਬੱਚਿਆਂ ਨੂੰ ਕਾਊ ਮਿਲਕ ਪ੍ਰੋਟੀਨ ਅਲਰਜੀ ਨਾਮਕ ਬਿਮਾਰੀ ਹੋ ਜਾਦੀ ਹੈ, ਜਿਸ ਕਾਰਨ ਬੱਚਿਆਂ ਨੂੰ ਦੁੱਧ ਨਹੀਂ ਪਚਦਾ | ਉਨ੍ਹਾਂ ਦੱਸਿਆ ਕਿ ਗਾਂ ਦੇ ਦੁੱਧ ਵਿਚ ਆਇਰਨ ਦੀ ਕਮੀ ਹੁੰਦੀ ਹੈ, ਜਿਸ ਕਾਰਨ ਬੱਚਿਆਂ ਨੂੰ ਆਇਰਨ ਡੈਫੀਸੈਂਸੀ ਹੋ ਜਾਂਦੀ ਹੈ ਅਤੇ ਬੱਚਿਆਂ ਦਾ ਪੂਰਾ ਸਰੀਰਕ ਵਿਕਾਸ ਨਹੀਂ ਹੁੰਦਾ | ਡਾ. ਸੁਪਿ੍ਯਾ ਨੇ ਕਿਹਾ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਕਿਉਂਕਿ ਇਹ ਬੱਚੇ ਲਈ ਕਿਸੇ ਵਰਦਾਨ ਨੂੰ ਘੱਟ ਨਹੀਂ ਹੈ ਅਤੇ ਅਗਰ ਕਿਸੀ ਕਾਰਨ ਬੱਚਿਆਂ ਨੂੰ ਮਾਂ ਦਾ ਦੁੱਧ ਨਹੀਂ ਮਿਲ ਪਾਉਂਦਾ ਤਾਂ ਡੱਬੇ ਵਾਲਾ ਦੁੱਧ ਪਿਲਾਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ-ਵਿਧਾਇਕ ਧੁੰਨ <br/> ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਬੱਦੋਵਾਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਦਿੱਤੇ
Ad Position 24