ਖਾਲੜਾ, 24 ਫਰਵਰੀ (ਜੱਜਪਾਲ ਸਿੰਘ ਜੱਜ)-7 ਮਾਰਚ ਨੂੰ ਅਮਰਕੋਟ ਵਿਖੇ ਆਮ ਆਦਮੀ ਪਾਰਟੀ ਦੀ ਹੋ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਸਬਾ ਖਾਲੜਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁ-ਗਿਣਤੀ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਲੋਕਾਂ ਨੂੰ ਪੈਨਸ਼ਨਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਸਾਨੀ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਹਰੇਕ ਕਿਸਾਨ ਦੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਅਤੇ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੀਲੇ ਕਾਰਡ ਧਾਰਕਾਂ ਲਈ ਫੂਡ ਕਿੱਟ ਜਾਰੀ ਕਰਕੇ ਗਰੀਬ ਪਰਿਵਾਰਾਂ ਨੂੰ ਹੋਰ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਅਮਰਕੋਟ ਰੈਲੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹੋਰ ਉੱਚ ਕੋਟੀ ਦੀ ਲੀਡਰਸ਼ਿਪ ਸੰਬੋਧਨ ਕਰੇਗੀ | ਇਸ ਮੌਕੇ ਸਾਬਕਾ ਸਰਪੰਚ ਪਵਨਦੀਪ ਸਿੰਘ ਖਾਲੜਾ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਖਾਲੜਾ ਸੁਖਰਾਜ ਸਿੰਘ ਬੀ.ਏ., ਪੀ.ਏ. ਹਰਵਿੰਦਰ ਸਿੰਘ ਬੁਰਜ, ਜਸਬੀਰ ਸਿੰਘ ਲਾਖਣਾ, ਜਸਵਿੰਦਰ ਸਿੰਘ ਰਾਣਾ, ਸਰਪੰਚ ਮੇਹਰ ਸਿੰਘ ਭੂਰਾ, ਤਰਸੇਮ ਸਿੰਘ ਸੋਹਲ, ਰੇਸ਼ਮ ਸਿੰਘ ਖਾਲੜਾ ਆਦਿ ਪਾਰਟੀ ਵਰਕਰ ਹਾਜ਼ਰ ਸਨ |