12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਿਵਲ ਸਰਜਨ ਨੇ ਐੱਨ.ਸੀ.ਡੀ, ਆਭਾ ਆਈ.ਡੀ. ਅਤੇ ਹੋਰਨਾਂ ਪ੍ਰੋਗਰਾਮਾਂ ਸੰਬੰਧੀ ਸੀ.ਐੱਚ.ਓਜ਼ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-02-2026
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਐੱਨ.ਸੀ.ਡੀ, ਆਭਾ ਆਈ.ਡੀ. ਅਤੇ ਹੋਰ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਨਾਲ ਇਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਕੀਤੀ ਗਈ | ਇਸ ਵਿਚ ਉਨ੍ਹਾਂ ਵਲੋਂ ਐੱਨ.ਸੀ.ਡੀ, ਆਭਾ ਆਈ.ਡੀ ਦੇ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਏ ਨੇ ਕਿਹਾ ਕਿ ਸੰਸਥਾ ਵਿਖੇ ਆਉਣ ਵਾਲੇ ਮਰੀਜ਼ਾਂ ਦੀ ਆਭਾ ਆਈ.ਡੀ ਬਣਾਉਣੀ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਮਰੀਜ਼ਾਂ ਦੀ ਐੱਨ.ਸੀ.ਡੀ ਸਕਰੀਨਿੰਗ ਵੱਧ ਤੋਂ ਵੱਧ ਕੀਤੀ ਜਾਵੇ, ਤਾਂ ਜੋ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ | ਮੀਟਿੰਗ ਦੌਰਾਨ ਉਨ੍ਹਾਂ ਨਿਰਦੇਸ਼ ਜਾਰੀ ਕੀਤੇ ਕਿ ਪੰਜਾਬ ਸਰਕਾਰ ਵੱਲੋ ਚਲਾਏ ਜਾ ਰਹੇ ਸਮੂਹ ਪ੍ਰੋਗਰਾਮ/ਸਕੀਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਓ.ਪੀ.ਡੀ. 'ਤੇ ਵੀ ਆਮ ਮਰੀਜ਼ਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਲਈ ਯੋਗ ਪ੍ਰਬੰਧ ਕੀਤੇ ਜਾਣ | ਡਾ. ਰਾਏ ਨੇ ਕਿਹਾ ਕਿ ਸੰਸਥਾਗਤ ਜਣੇਪੇ 100 ਫੀਸਦੀ ਯਕੀਨੀ ਬਣਾਏ ਜਾਣ ਤਾਂ ਜੋਂ ਜੱਚਾ ਅਤੇ ਬੱਚਾ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ | ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਅਧੀਨ ਜ਼ਿਲ੍ਹੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਲੈ ਸਕਣਗੇ | ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ | ਇਸ ਤਹਿਤ ਲੋਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼ੇ੍ਰਣੀਆਂ ਵਿਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ | ਇਸ ਯੋਜਨਾ ਅਧੀਨ ਹਸਪਤਾਲਾਂ ਵਿਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਮੁਫ਼ਤ ਸਿਹਤ ਸਹੂਲਤਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ | ਉਨ੍ਹਾਂ ਕਿਹਾ ਕਿ ਮੁੱੱਖ ਮੰਤਰੀ ਸਿਹਤ ਯੋਜਨਾ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਨੂੰ ਪਿੰਡ-ਪਿੰਡ ਪ੍ਰਚਾਰ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਇਸ ਮੌਕੇ ਡਾ. ਸੰਦੀਪ ਬੰਬੂਰੀਆ ਡੀ.ਡੀ.ਐਚ.ਓ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਇੰਦਰਜੀਤ ਸਿੰਘ ਭੁੱਲਰ, ਆਰੂਸ਼ ਭੱਲਾ, ਸੰਨੀ ਤਲਵਾਰ ਐੱਨ.ਸੀ.ਡੀ ਕੋਆਰਡੀਨੇਟਰ ਜ਼ਿਲ੍ਹਾ ਬਲਾਕ ਅੰਕੜਾ ਸਹਾਇਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਅੰਧ ਵਿਦਿਆਲਿਆ ਦਾ ਕੀਤਾ ਦੌਰਾ ਅਗਲੀ ਖ਼ਬਰ ਆਰ.ਐੱਮ.ਪੀ.ਆਈ. ਵਲੋਂ 26 ਫਰਵਰੀ ਚੰਡੀਗੜ੍ਹ ਰੈਲੀ 'ਚ ਸੈਂਕੜੇ ਲੋਕ ਪਹੁੰਚਣਗੇ <br/>
Ad Position 24