ਅੰਮਿ੍ਤਸਰ, 24 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਐੱਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਾਂ ਨੇ ਲੋਹਗੜ੍ਹ ਦੇ ਬਲਾਈਾਡ ਸਕੂਲ ਦਾ ਦੌਰਾ ਕੀਤਾ ਅਤੇ ਉੱਥੇ ਬੱਚਿਆਂ ਨਾਲ ਸਮਾਂ ਬਿਤਾਇਆ | ਇਹ ਸਮਾਗਮ ਰਾਸ਼ਟਰੀ ਸੇਵਾ ਯੋਜਨਾ ਤਹਿਤ ਸਮਾਜ ਸੇਵਾ ਅਤੇ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ ਗਿਆ ਸੀ | ਇਸ ਮੌਕੇ ਵਲੰਟੀਅਰਾਂ ਨੇ ਸਕੂਲ 'ਚ ਨੇਤਰਹੀਣ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਰੋਜ਼ਾਨਾ ਦੇ ਰੁਟੀਨ ਅਤੇ ਅਕਾਦਮਿਕ ਗਤੀਵਿਧੀਆਂ ਬਾਰੇ ਸਿੱਖਿਆ | ਉਨ੍ਹਾਂ ਨੇ ਬੱਚਿਆਂ ਨਾਲ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲਿਆ ਅਤੇ ਅਧਿਐਨ ਸਮੱਗਰੀ ਅਤੇ ਹੋਰ ਜ਼ਰੂਰੀ ਸਹਾਇਤਾ ਵੰਡੀ | ਵਲੰਟੀਅਰਾਂ ਨੇ ਬੱਚਿਆਂ ਨਾਲ ਖੇਡਾਂ ਅਤੇ ਸੱਭਿਆਚਾਰਕ ਸਮਾਗਮਾਂ 'ਚ ਵੀ ਹਿੱਸਾ ਲਿਆ, ਜਿਸ ਨਾਲ ਇਕ ਭਾਵਨਾਤਮਕ ਅਤੇ ਪ੍ਰੇਰਨਾਦਾਇਕ ਮਾਹੌਲ ਬਣਿਆ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਦੁਆਰਾ ਆਯੋਜਿਤ ਅਜਿਹੇ ਸਮਾਗਮ ਸਮਾਜ ਦੇ ਹਰ ਵਰਗਾਂ ਪ੍ਰਤੀ ਸਾਡੀ ਜ਼ਿੰਮੇਵਾਰੀ ਨੂੰ ਦਰਸਾਉਂਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਾਡੇ ਨੌਜਵਾਨਾਂ ਦੁਆਰਾ ਨੇਤਰਹੀਣ ਬੱਚਿਆਂ ਨਾਲ ਸਮਾਂ ਬਿਤਾਉਣਾ ਨਾ ਸਿਰਫ਼ ਉਨ੍ਹਾਂ ਨੂੰ ਉਤਸ਼ਾਹਿਤ ਕਰਦਾ ਹੈ ਬਲਕਿ ਸਾਡੇ ਵਲੰਟੀਅਰਾਂ ਵਿੱਚ ਮਨੁੱਖੀ ਸੰਵੇਦਨਸ਼ੀਲਤਾ ਵੀ ਵਿਕਸਤ ਕਰਦਾ ਹੈ | ਡੀ. ਏ. ਵੀ. ਕਾਲਜ, ਅੰਮਿ੍ਤਸਰ, ਹਮੇਸ਼ਾ ਸਮਾਜਿਕ ਤੌਰ 'ਤੇ ਸੰਬੰਧਿਤ ਗਤੀਵਿਧੀਆਂ 'ਚ ਮੋਹਰੀ ਰਿਹਾ ਹੈ ਅਤੇ ਅੱਗੇ ਵੀ ਰਹੇਗਾ | ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਸਮਿ੍ਤੀ ਅਗਰਵਾਲ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਲੰਟੀਅਰਾਂ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੰੂ ਕਰਵਾਉਣਾ ਅਤੇ ਉਨ੍ਹਾਂ 'ਚ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ | ਇਸ ਮੌਕੇ ਪ੍ਰੋ. ਮੋਹਿਤ ਮਹਿਰਾ ਅਤੇ ਪ੍ਰੋ. ਮਨੀਸ਼ ਕਪੂਰ ਦੇ ਨਾਲ-ਨਾਲ ਐੱਨ. ਐੱਸ. ਐੱਸ. ਵਲੰਟੀਅਰ ਵੀ ਮੌਜੂਦ ਸਨ |