12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕਾਂਗਰਸ ਦੀ 28 ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 'ਚ ਹਲਕਾ ਪੂਰਬੀ ਤੋਂ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹੋਣਗੇ ਸ਼ਾਮਿਲ-ਡਿੰਪਾ <br/>

Ad Position 21
No active advertisement
ਅਜੀਤ ਡੈਸਕ 25-02-2026
ਜੇਠੂਵਾਲ, 24 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਵਲੋਂ ਮਨਰੇਗਾ ਬਚਾਓ ਸੰਗਰਾਮ ਤਹਿਤ ਬਰਨਾਲਾ ਵਿਖੇ 28 ਫਰਵਰੀ ਨੂੰ ਕੀਤੀ ਜਾ ਰਹੀ ਹੈ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਪੂਰਬੀ ਦੇ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਇਹ ਸਬੂਤ ਦੇਣਗੇ ਕਿ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜੇ੍ਹ ਹਨ ਤੇ ਇਹ ਰੈਲੀ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ 28 ਦੀ ਰੈਲੀ ਸੰਬੰਧੀ ਹੋਈ ਮੀਟਿੰਗ ਦੌਰਾਨ 'ਆਪ' ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੇ 'ਆਪ' ਵਰਕਰਾਂ ਨੂੰ ਸਨਮਾਨਿਤ ਕਰਨ ਦੌਰਾਨ ਕੀਤਾ | ਡਿੰਪਾ ਨੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਜਿਹੜੀ ਮਨਰੇਗਾ ਬਚਾਓ ਸੰਗਰਾਮ ਰੈਲੀ ਗਰੀਬ ਵਰਗ ਨੂੰ ਮਾਰਨ ਵਾਸਤੇ ਜੋ ਮਨਰੇਗਾ ਸਕੀਮ ਕਾਂਗਰਸ ਪਾਰਟੀ ਦੀ ਕੇਦਰ ਵਿਚਲੀ ਸਰਕਾਰ ਵਲੋਂ ਚਲਾਈ ਗਈ ਸੀ ਪਰ ਮੋਦੀ ਸਰਕਾਰ ਵਲੋਂ ਇਹ ਸਕੀਮ ਨੂੰ ਬੰਦ ਕਰਕੇ ਜੋ ਨਵੀ ਸਕੀਮ ਚਲਾਈ ਗਈ ਹੈ ਉਸ 'ਚ ਜੋ ਹੁਣ ਸਰਤ ਰੱਖੀ ਗਈ ਹੈ ਕਿ ਸੂਬਾ ਸਰਕਾਰ ਵੀ ਕੁਝ ਹਿੱਸਾ ਪਾਵੇਗੀ ਜਦਕਿ ਮਨਮੋਹਨ ਸਿੰਘ ਦੀ ਸਰਕਾਰ ਨੇ ਇਹ ਸਕੀਮ ਆਪਣੇ ਤੌਰ 'ਤੇ ਹੀ ਚਲਾਈ ਸੀ ਪਰ ਸੂਬਾ ਸਰਕਾਰ ਨੂੰ ਇਸ 'ਚ ਭਾਈਵਾਲ ਨਹੀਂ ਬਣਾਇਆ | ਕਾਂਗਰਸ ਦੀ ਬਰਨਾਲਾ ਵਿਖੇ ਇਹ ਰੈਲੀ 'ਚ ਸੂਬੇ ਦੇ ਹਰ ਹਲਕੇ ਤੋਂ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੀਆਂ ਧੱਕੇਸ਼ਾਹੀਆਂ ਤੇ ਗਰੀਬ ਮਾਰੂ ਨੀਤੀਆਂ ਦਾ ਜਵਾਬ ਦੇਵੇਗੀ | ਡਿੰਪਾ ਨੇ ਕਿਹਾ ਕਿ ਹਲਕਾ ਪੂਰਬੀ ਦੀ ਹਰ ਵਾਰਡ ਦੇ ਬੂਥ ਤੇ 28 ਦੀ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਕਿ ਉਹ ਰੈਲੀ ਸੰਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਲਾਮਬੱਧ ਕਰਨਗੇ | ਇਸ ਮੌਕੇ ਰਾਜਕੁਮਾਰ ਰਾਜੂ, ਲਖਵਿੰਦਰ ਸਿੰਘ ਰੰਧਾਵਾ, ਜਗਤਾਰ ਸਿੰਘ ਜੱਗਾ, ਧਰਮਵੀਰ ਸਿੰਘ ਵੇਰਕਾ, ਮਨਿੰਦਰ ਸਿੰਘ ਲੱਕੀ ਸੰਧੂ, ਦਲਬੀਰ ਸਿੰਘ, ਜਸਬੀਰ ਸਿੰਘ ਸਹਿਮੀ, ਗੋਲਡੀ ਗਿੱਲ, ਮਿੱਠੂ ਮਦਾਨ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਡੀ.ਐਸ.ਟੀ. ਸੀ.ਟੀ.ਐਸ. ਕੰਟਰੈਕਟ ਇੰਸਟਰੱਕਟਰ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਸ਼ਿਵਰਾਤਰੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ <br/>
Ad Position 24