12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਆਲ ਪੰਜਾਬ ਡੀ.ਐਸ.ਟੀ. ਸੀ.ਟੀ.ਐਸ. ਕੰਟਰੈਕਟ ਇੰਸਟਰੱਕਟਰ ਯੂਨੀਅਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-02-2026
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਆਲ ਪੰਜਾਬ ਡੀ.ਐਸ.ਟੀ. ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਹੁਤ ਹੀ ਲੰਬੇ ਸਮੇਂ ਤੋਂ ਉਹ ਵੱਖ ਵੱਖ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਬਤੌਰ ਗੈਸਟ ਫੈਕਲਟੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਕਾ ਪੁੱਕਾ 15000 ਉੱਪਰ ਆਪਣਾ ਜੀਵਨ ਬਹੁਤ ਹੀ ਮੁਸ਼ਕਿਲ ਨਾਲ ਬਸਰ ਕਰ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਅੱਜ ਤੱਕ ਉਹ ਆਪਣੀਆਂ ਜਾਇਜ਼ ਮੰਗਾਂ ਜਿਵੇਂ ਕਿ ਤਨਖਾਹਾਂ ਵਿਚ ਵਾਧਾ ਅਤੇ 58 ਸਾਲ ਤੱਕ ਸੇਵਾ ਸੁਰੱਖਿਆ ਦੇ ਸੰਬੰਧ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀਆਂ ਜਿਵੇਂ ਮੁੱਖ ਮੰਤਰੀ, ਵਿੱਤ ਮੰਤਰੀ, ਤਕਨੀਕੀ ਸਿੱਖਿਆ ਮੰਤਰੀ ਨਾਲ ਬਹੁਤ ਵਾਰ ਮੀਟਿੰਗਾਂ ਕਰ ਚੁੱਕੇ ਹਨ, ਪਰ ਸਰਕਾਰ ਵਲੋਂ ਕੇਵਲ ਅੱਜ ਤੱਕ ਉਨ੍ਹਾਂ ਨੂੰ ਲਾਰੇ ਹੀ ਮਿਲੇ ਪਿਛਲੇ ਇਕ ਮਹੀਨੇ ਵਿਚ ਵਿੱਤ ਮੰਤਰੀ ਵਲੋਂ ਉਨ੍ਹਾਂ ਨੂੰ ਦੋ ਵਾਰ ਮੀਟਿੰਗਾਂ ਦਿੱਤੀਆਂ ਗਈਆਂ ਅਤੇ ਚੰਡੀਗੜ੍ਹ ਬੁਲਾ ਕੇ ਮੀਟਿੰਗਾਂ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ, ਜੋ ਕਿ ਸਰਕਾਰ ਨੇ ਪੂਰੀਆਂ ਕਰਨ ਦੇ ਵਾਅਦੇ ਕੀਤੇ ਹੋਏ ਸਨ, ਅੱਜ ਤੱਕ ਨਹੀਂ ਪੂਰੀਆਂ ਨਹੀਂ ਕੀਤੀਆਂ | 700 ਦੇ ਕਰੀਬ ਕੱਚੇ ਇੰਸਟਰਕਟਰ ਹਨ ਜੋ ਵੱਖ-ਵੱਖ ਆਈ.ਟੀ. ਆਈਜ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਅੱਖੋਂ ਪਰੋਖੇ ਕਰਕੇ ਤਕਨੀਕੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਇੰਸਟਰਕਟਰਾਂ ਦੀਆਂ ਆਸਾਮੀਆਂ ਕੱਢਣ ਜਾ ਰਹੇ ਹਨ | ਜੇਕਰ ਪੰਜਾਬ ਸਰਕਾਰ ਨੇ ਕੱਚੇ ਇੰਸਟਰਕਟਰਾਂ ਦੀਆਂ ਮੰਗਾਂ ਆਉਣ ਵਾਲੇ ਦਿਨਾਂ ਵਿਚ ਨਾ ਮੰਨੀਆਂ ਅਤੇ ਇੰਸਟਰਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਤਾਂ ਪੂਰੀ ਯੂਨੀਅਨ ਵਲੋਂ ਆਪਣੇ ਹੱਕਾਂ ਨੂੰ ਬਚਾਉਣ ਲਈ ਸੜਕਾਂ ਉੱਪਰ ਉਤਰਨ ਲਈ ਮਜ਼ਬੂਰ ਹੋਣਾ ਪਵੇਗਾ ਅਤੇ ਸਰਕਾਰ ਖਿਲਾਫ਼ ਪੂਰੇ ਕੱਚੇ ਇੰਸਟਰਕਟਰ ਵੱਡੇ ਸੰਘਰਸ਼ ਵਿੱਢ ਦੇਣਗੇ | ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ <br/> ਅਗਲੀ ਖ਼ਬਰ ਕਾਂਗਰਸ ਦੀ 28 ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 'ਚ ਹਲਕਾ ਪੂਰਬੀ ਤੋਂ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹੋਣਗੇ ਸ਼ਾਮ...
Ad Position 24