18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਬੋਦਲਕੀੜੀ ਤੋਂ ਗਰਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਰਾਮਪੂਰ ਭੂਤਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਤਪਾ ਬਾਠ ਨਜ਼ਦੀਕ ਤੋਂ ਸੁਰਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਤਪਾ ਬਾਠ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 17500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੰਮਿ੍ਤਪਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਫਰੰਦੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ.ਅਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਦੇ ਨਜ਼ਦੀਕ ਤੋਂ ਜਸ਼ਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਪੱਟੀ 'ਚ ਨਵ-ਵਿਆਹੁਤਾ ਨੂੰ ਗੋਲੀ ਮਾਰਨ ਵਾਲਾ ਕਾਬੂ
Ad Position 24