18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਕੇਂਦਰੀ ਜੇਲ੍ਹ ਗੋਂਇੰਦਵਾਲ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 14 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕਰਵਾਲੀਆਂ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਇਕ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਆਈ ਕਿ 17 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜੋਰਾਵਰ ਸਿੰਘ ਪੁੱਤਰ ਜਗਵਿੰਦਰ ਸਿੰਘ ਵਾਸੀ ਤੇਜਵਾਲ ਪਾਸੋਂ ਇਕ ਟੱਚ ਫੋਨ, ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 22 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਨਿਖਿਲ ਚਹਿਲ ਪੁੱਤਰ ਬਲਵੀਰ ਸਿੰਘ ਵਾਸੀ ਛੇਹਰਟਾ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਟੱਚ ਫੋਨ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਤੇ ਦੋ ਹੋਰਾਂ ਨੂੰ ਅਦਾਲਤ ਨੇ ਸੁਣਾਈ ਤਿੰਨ-ਤਿੰਨ ਸਾਲ ਦੀ ਕੈਦ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ
Ad Position 24