18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰੂ ਨਾਨਕ ਬਿਰਧ ਅਤੇ ਅਨਾਥ ਆਸ਼ਰਮ ਜਵੰਦਾ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਦੇ ਨਜ਼ਦੀਕ ਪਿੰਡ ਜਵੰਦਾ ਕਲਾਂ ਵਿਖੇ ਗੁਰੂ ਨਾਨਕ ਬਿਰਧ ਅਤੇ ਅਨਾਥ ਆਸ਼ਰਮ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਕਰਵਾਇਆ ਗਿਆ, ਜਿਸ ਵਿਚ ਪੁਹੰਚੇ ਰਾਗੀਆਂ ਨੇ ਰਸਭਿੰਨਾ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰਕ ਕਲੱਬ ਢੋਟੀਆਂ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ, ਲਵਪ੍ਰੀਤ ਸਿੰਘ, ਚਰਨਜੀਤ ਸਿੰਘ, ਗੁਰਾ ਸਿੰਘ, ਸਰੂਪ ਸਿੰਘ ਕੋਚ, ਜਸਦੀਪ ਸਿੰਘ, ਦਲਜਿੰਦਰ ਸਿੰਘ ਸਰਪੰਚ, ਮੰਗਲ ਸਿੰਘ ਜਵੰਦ ਕਲਾਂ, ਸ਼ਿੰਦਰ ਸਿੰਘ ਗੰਡੀਵਿੰਡ, ਅਰਪਿੰਦਰ ਸਿੰਘ, ਹਰਪ੍ਰੀਤ ਸਿੰਘ ਸੰਧੂ ਪੱਟੀ, ਸਤਨਾਮ ਸਿੰਘ, ਜਿਊਣ ਸਿੰਘ ਆਦਿ ਪ੍ਰਬੰਧਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬ੍ਰਹਮਪੁਰਾ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਭਰਿਆ ਸੀ, ਰਾਜਨੀਤੀ 'ਚ ਬਣਾਈ ਆਪਣੀ ਵੱਖਰੀ ਪਛਾਣ-ਅਕਾਲੀ ਆਗੂ ਅਗਲੀ ਖ਼ਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ- ਰਵਿੰਦਰ ਸਿੰਘ ਬ੍ਰਹਮ...
Ad Position 24