18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਹਾਂ ਰੈਲੀ ਨੂੰ ਲੈ ਕੇ ਸੂਰਜ ਠਾਕੁਰ ਨੇ ਤਰਨ ਤਾਰਨ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਕੀਤੀ ਮੀਟਿੰਗ

Ad Position 21
No active advertisement
ਮਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਕਾਂਗਰਸ ਦੇ ਸੈਕਟਰੀ ਸੂਰਜ ਠਾਕੁਰ, ਨਾਲ ਹਨ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਜਸਬੀਰ ਸਿੰਘ ਗਿੱਲ ਡਿੰਪਾ ਅਤੇ ਹੋਰ | <br/> 26-02-2026
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਗਰੀਬਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਨੀਯਤ ਨਾਲ ਮਗਨਰੇਗਾ ਕਾਨੂੰਨ ਨੂੰ ਤੋੜ ਮਰੋੜ ਕੇ ਖਤਮ ਕਰਨ ਦੇ ਵਿਰੁੱਧ ਕਾਂਗਰਸ ਪਾਰਟੀ ਵਲੋਂ ਦੇਸ਼ ਭਰ ਵਿਚ 'ਮਗਨਰੇਗਾ ਬਚਾਓ ਮੁਹਿੰਮ' ਦਾ ਆਗਾਜ਼ ਕੀਤਾ ਗਿਆ ਹੈ | ਜਿਸ ਦੇ ਚੱਲਦਿਆਂ 28 ਫਰਵਰੀ ਨੂੰ ਬਰਨਾਲਾ ਵਿਖੇ ਮਹਾਂਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਵਲੋਂ ਤਰਨਤਾਰਨ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਗਈ | ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਇਕੱਤਰ ਹੋਏ ਕਾਂਗਰਸ ਪਾਰਟੀ ਦੇ ਲੀਡਰਾਂ ਨੇ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ ਅਤੇ ਮਹਾਂ ਰੈਲੀ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸੰਬੋਧਨ ਕਰਦਿਆਂ ਸੂਰਜ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਕਿਸਾਨੀ ਧੰਦੇ ਨੂੰ ਖਤਮ ਕਰਨ 'ਤੇ ਤੁਲੀ ਹੋਈ ਹੈ ਅਤੇ ਹੁਣ ਗਰੀਬਾਂ ਦੇ ਹੱਕ ਵਿਚ ਬਣੇ ਮਗਨਰੇਗਾ ਕਾਨੂੰਨ ਨੂੰ ਤੋੜ ਕੇ ਗਰੀਬਾਂ ਦੇ ਚੁੱਲਿ੍ਹਆਂ 'ਤੇ ਡਾਕਾ ਮਾਰਿਆ ਹੈ, ਜਿਸ ਦੇ ਵਿਰੋਧ ਵਿਚ 28 ਫਰਵਰੀ ਨੂੰ ਬਰਨਾਲਾ ਵਿਖੇ ਮਗਨਰੇਗਾ ਸਕੀਮ ਨੂੰ ਲੈ ਕੇ ਕਿਸਾਨਾਂ, ਮਜ਼ਦੂਰਾਂ ਦੇ ਹੱਕ 'ਚ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਲੋਕ ਸਭਾ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ 'ਤੇ ਪਹੁੰਚ ਕੇ ਕਿਸਾਨਾਂ-ਮਜ਼ਦੂਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਬੁਲੰਦ ਕਰੇਗੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਮਗਨਰੇਗਾ ਐਕਟ ਲਿਆਂਦਾ ਗਿਆ ਸੀ, ਜਿਸ ਨਾਲ ਗਰੀਬ ਪਰਿਵਾਰਾਂ ਨੰੂ ਮਗਨਰੇਗਾ ਰਾਹੀਂ ਰੁਜ਼ਗਾਰ ਦੀ ਗਾਰੰਟੀ ਯੋਜਨਾ ਸੀ, ਤਾਂ ਜੋ ਕੋਈ ਗ਼ਰੀਬ ਕੰਮ ਤੋਂ ਵਾਂਝਾ ਨਾ ਰਹਿ ਸਕੇ, ਪਰ ਕੇਂਦਰ ਦੀ ਭਾਜਪਾ ਸਰਕਾਰ ਨਵਾਂ ਸੋਧ ਬਿੱਲ ਲਿਆ ਕੇ ਗਰੀਬਾਂ ਪਾਸੋਂ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿਖੇ ਕਿਸਾਨਾਂ, ਮਜ਼ਦੂਰਾਂ ਦੀ ਭਾਰੀ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨਾਂ, ਮਜ਼ਦੂਰਾਂ ਨੂੰ ਜਾਣੂੰ ਕਰਵਾਇਆ ਜਾਵੇਗਾ | ਇਸ ਮੌਕੇ 'ਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ, ਕਰਨਬੀਰ ਸਿੰਘ ਬੁਰਜ ਹਲਕਾ ਇੰਚਾਰਜ ਤਰਨ ਤਾਰਨ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਗੁਰਮੁੱਖ ਸਿੰਘ ਬਲਾਕ ਪ੍ਰਧਾਨ ਭਿੱਖੀਵਿੰਡ, ਰੇਸ਼ਮ ਸਿੰਘ ਖਾਲਸਾ ਸਰਪੰਚ, ਸੁਰਿੰਦਰਪਾਲ ਸਿੰਘ ਘਰਿਆਲੀ ਸਰਪੰਚ, ਰਾਜਬੀਰ ਸਿੰਘ ਸਰਪੰਚ, ਗੁਰਜੰਟ ਸਿੰਘ ਸਰਪੰਚ, ਯਾਦਵਿੰਦਰ ਸਿੰਘ ਕੌਂਸਲਰ, ਨੀਰਜ ਕੁਮਾਰ ਭਿੱਖੀਵਿੰਡ, ਜਗਜੀਤ ਸਿੰਘ, ਹੀਰਾ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਸਿਮਰਨਜੀਤ ਸਿੰਘ ਠੱਟਾ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਗੁਰਚਰਨ ਸਿੰਘ ਸਰਪੰਚ ਖੈਰਦੀ, ਜਸਕਰਨ ਸਿੰਘ ਜਗਤਪੁਰਾ, ਪਾਹੁਲ ਕਸੇਲ, ਪਰਮਜੀਤ ਸਿੰਘ ਖੈਰਦੀ, ਗੁਰਲਾਲ ਸਿੰਘ, ਜਸਪਾਲ ਸਿੰਘ ਪਾਲਾ, ਡਿੰਪੀ ਮਹੰਤ, ਚੰਦੂ, ਭੰਡਾਰੀ, ਬੀਕੇ ਬਾਵਾ, ਨਵਰੀਤ ਸਿੰਘ ਜੱਲੇਵਾਲ ਬਲਾਕ ਪ੍ਰਧਾਨ, ਦਲਬੀਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸਿੱਧੂ, ਸਰਪੰਚ ਹਰਜਿੰਦਰ ਸਿੰਘ ਚੰਬਲ, ਸੁਖਵਿੰਦਰ ਸਿੰਘ ਸੰਗਵਾਂ ਪੀਏ, ਸਰਪੰਚ ਰਣਜੀਤ ਸਿੰਘ, ਗੁਰਵਰਿਆਮ ਸਿੰਘ ਗੋਰਾ, ਸਰਬਜੀਤ ਸਿੰਘ ਬਿੱਟੂ, ਮਨਦੀਪ ਸਿੰਘ ਮੱਤਾ ਪ੍ਰਧਾਨ ਯੂਥ ਕਾਂਗਰਸ ਪੱਟੀ, ਗੁਰਵਿੰਦਰ ਸਿੰਘ ਜੋਧਾ, ਲਵਪ੍ਰੀਤ ਸਿੰਘ, ਮਹਿੰਦਰ ਸਿੰਘ ਸਰਪੰਚ, ਲਾਡੀ ਸ਼ਾਹ ਸਰਪੰਚ, ਸਰਪੰਚ ਜਗਰੂਪ ਸਿੰਘ, ਕੰਵਲਜੀਤ ਸਿੰਘ ਸ਼ਾਹਬਾਜ਼ਪੁਰ, ਮਨਜੀਤ ਸਿੰਘ ਗੁਲਾਲੀਪੁਰ, ਵਿਜੇ ਬਾਊ, ਹਰਪ੍ਰੀਤ ਸਿੰਘ ਚੰਬਾ, ਕੁਲਜੀਤ ਸਿੰਘ, ਗੁਰਵਿੰਦਰ ਸਿੰਘ ਚੋਹਲਾ ਸਾਹਿਬ, ਜੁਗਰਾਜ ਸਿੰਘ ਰੰਧਾਵਾ, ਸਰਪੰਚ ਅਮਨਦੀਪ ਸਿੰਘ ਸ਼ਾਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਜਨਗਣਨਾ 2027 ਸੰਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਜਥੇਦਾਰ ਬ੍ਰਹਮਪੁਰਾ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਭਰਿਆ ਸੀ, ਰਾਜਨੀਤੀ 'ਚ ਬਣਾਈ ਆਪਣੀ ਵੱਖਰੀ ਪਛਾਣ-ਅਕਾਲੀ ਆਗੂ
Ad Position 24