18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਤਰਨ ਤਾਰਨ ਵਿਖੇ ਜਨਗਣਨਾ 2027 ਸੰਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਵਿਖੇ ਜਨਗਣਨਾ 2027 ਸੰਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ | ਇਸ ਵਰਕਸ਼ਾਪ ਵਿਚ ਜਨਗਣਨਾ ਵਿਭਾਗ ਵਲੋਂ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਅਤੇ ਸਟੈਟਿਸਟਿਕਲ ਇਨਵੈਸਟੀਗੇਟਰ ਗਰੇਡ-2 ਓਮਵੀਰ ਵਲੋਂ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਵਾਰ ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਮੋਡ ਵਿਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਵਿਚ ਪਹਿਲੀ ਵਾਰ 'ਸੈਲਫ ਇਨੁਮੀਰੇਸ਼ਨ' ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ | ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਤਰ੍ਹਾਂ ਦੇ ਸਵਾਲ ਪੁੱਛੇ ਜਾਣਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ | ਇਸ ਵਰਕਸ਼ਾਪ ਵਿਚ ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਪੱਟੀ ਸਿਮਰਨਜੀਤ ਸਿੰਘ ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਸਮੂਹ ਤਹਿਸੀਲਦਾਰਾਂ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਸੰਬੰਧਿਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਟੈਕਨੀਕਲ ਅਸੀਸਟੈਂਟਾਂ ਵਲੋਂ ਭਾਗ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ 4 ਪਿਸਟਲ, 37 ਕਾਰਤੂਸ, 3 ਮੈਗਜ਼ੀਨ ਏ.ਕੇ 47, 528 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ-ਐੱ... ਅਗਲੀ ਖ਼ਬਰ ਮਹਾਂ ਰੈਲੀ ਨੂੰ ਲੈ ਕੇ ਸੂਰਜ ਠਾਕੁਰ ਨੇ ਤਰਨ ਤਾਰਨ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਕੀਤੀ ਮੀਟਿੰਗ
Ad Position 24