18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਨ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 26-02-2026
ਝਬਾਲ, 25 ਫਰਵਰੀ (ਸੁਖਦੇਵ ਸਿੰਘ)-ਐਲੀਮੈਂਟਰੀ ਟੀਚਰ ਯੂਨੀਅਨ ਬਲਾਕ ਗੰਡੀਵਿੰਡ ਦੀ ਮੀਟਿੰਗ ਬਲਾਕ ਪ੍ਰਧਾਨ ਅਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਿੱਖਿਆ ਵਿਭਾਗ ਵਿਚ ਪਿਛਲੇ ਲੱਗਪਗ 20 ਸਾਲ ਤੋਂ ਕੰਮ ਕਰਦੇ ਆ ਰਹੇ ਸਮੱਗਰਾ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀ ਜਿਹੜੇ ਕਰੀਬ 40 ਤੋਂ 50 ਹਜ਼ਾਰ ਰੁਪਏ ਤੱਕ ਤਨਖਾਹ ਲੈ ਰਹੇ ਹਨ, ਉਨ੍ਹਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ 20 ਸਾਲ ਦੀ ਨੌਕਰੀ ਹੋਣ ਦੇ ਬਾਵਜੂਦ ਵੀ ਪਰਖ ਸਮੇਂ ਦੀ ਸ਼ਰਤ ਲਗਾ ਕੇ ਉਨ੍ਹਾਂ ਦੀ ਤਨਖਾਹ ਘਟਾ ਕੇ 19 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦੇ ਆਰਡਰ ਜਾਰੀ ਕਰਨ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਭਦੀਪ ਸਿੰਘ, ਜ਼ਿਲਾ ਕਮੇਟੀ ਮੈਂਬਰ ਹਰਪਿੰਦਰਪਾਲ ਸਿੰਘ ਅਤੇ ਜਰਨੈਲ ਸਿੰਘ ਨੇ ਇਸ ਨੂੰ ਕਰਮਚਾਰੀਆਂ ਨਾਲ ਧੱਕਾ ਦੱਸਦਿਆਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂਆਂ ਨੇ ਦਫਤਰੀ ਕਰਮਚਾਰੀਆਂ ਦੀਆਂ ਮੌਜੂਦਾ ਤਨਖਾਹਾਂ ਸੁਰੱਖਿਅਤ ਕਰਨ, ਸਾਲ 2018 ਤੋਂ ਛੇਵੇਂ ਤਨਖਾਹ ਕਮਿਸ਼ਨ ਪੰਜਾਬ ਦੇ ਸਕੇਲਾ ਅਧੀਨ ਪੂਰੇ ਭੱਤਿਆਂ ਤਹਿਤ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਰਕਾਰ ਕੋਲੋਂ ਮੰਗ ਕੀਤੀ | ਇਸ ਮੌਕੇ ਰਵੀ ਕੁਮਾਰ, ਜਸਬੀਰ ਸਿੰਘ, ਕਿਰਨ ਕੌਰ, ਸੁਖਦੀਪ ਕੌਰ, ਰਿਤੂ ਬਾਲਾ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ 4 ਪਿਸਟਲ, 37 ਕਾਰਤੂਸ, 3 ਮੈਗਜ਼ੀਨ ਏ.ਕੇ 47, 528 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ-ਐੱ...
Ad Position 24