18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਪਿੰਡ ਚੱਕ ਮਹਿਰ ਤੋਂ ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਦੇ ਗ੍ਰਹਿ ਪਿੰਡ ਚੱਕ ਮਹਿਰ ਵਿਖੇ ਪਹੁੰਚ ਕੇ ਉਨ੍ਹਾਂ ਦੇ ਪੁੱਤਰ ਮਨਜੀਤ ਸਿੰਘ, ਤੇਜਬੀਰ ਸਿੰਘ, ਜਗਪ੍ਰੀਤ ਸਿੰਘ ਤੇ ਭਤੀਜੇ ਹਰਪ੍ਰੀਤ ਸਿੰਘ, ਗੁਰਬੀਰ ਸਿੰਘ ਤੇ ਸਮੂਹ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਬ੍ਰਹਮਪੁਰਾ ਨੇ ਕਿਹਾ ਕਿ ਸਤਵਿੰਦਰ ਸਿੰਘ ਸ਼ਾਹ ਇਕ ਨੇਕਦਿਲ ਤੇ ਮਿਲਣਸਾਰ ਇਨਸਾਨ ਸਨ ਅਤੇ ਉਨ੍ਹਾਂ ਦੇ ਜਾਣ ਨਾਲ ਪਰਿਵਾਰ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਵਿਛੜੀ ਹੋਈ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖਸ਼ਣ | ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸਮੇਂ ਜਗਤਾਰ ਸਿੰਘ ਜੱਗਾ ਚੱਕ ਮਹਿਰ ,ਪਰਮਜੀਤ ਸਿੰਘ ਚੱਕ ਮਹਿਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਸਿੰਘ ਭਰੋਵਾਲ ਵਲੋਂ ਜਥੇ. ਬ੍ਰਹਮਪੁਰਾ ਦੇ ਬਰਸੀ ਸਮਾਗਮਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਯੂਨੀਅਨ ਆਗੂਆਂ ਵਲੋਂ ਪਿ੍ੰਸੀਪਲ ਦਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
Ad Position 24