18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਰਮਨਦੀਪ ਸਿੰਘ ਭਰੋਵਾਲ ਵਲੋਂ ਜਥੇ. ਬ੍ਰਹਮਪੁਰਾ ਦੇ ਬਰਸੀ ਸਮਾਗਮਾਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਪਿੰਡ ਧੂੰਦਾ ਵਿਖੇ ਸਾਬਕਾ ਕੈਬਨਿਟ ਮੰਤਰੀ ਸਵ. ਸ. ਰਣਜੀਤ ਸਿੰਘ ਬ੍ਰਹਮਪੁਰਾ ਦੀ ਸਲਾਨਾ ਬਰਸੀ ਸੰਬੰਧੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਬੋਲਦਿਆਂ ਭਰੋਵਾਲ ਨੇ ਕਿਹਾ ਕਿ ਸਵ. ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਸਾਫ਼ ਸੁਥਰੀ ਰਾਜਨੀਤੀ ਦੀਆਂ ਪੈੜਾਂ ਪਾਈਆਂ ਹਨ, ਉਹ ਨਿਧੜਕ ਆਗੂ ਸਨ, ਜੋ ਹਮੇਸ਼ਾਂ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਅਤੇ ਹੱਕਾਂ ਲਈ ਆਵਾਜ਼ ਉਠਾਉਂਦੇ ਰਹੇ | ਕਈ ਵਾਰ ਉਨ੍ਹਾਂ ਨੂੰ ਸੱਚ ਬੋਲਣ ਕਾਰਨ ਅਤੇ ਉਸ ਵੇਲੇ ਦੀ ਕਾਂਗਰਸ ਸਰਕਾਰ ਖਿਲਾਫ ਬੇਬਾਕੀ ਨਾਲ ਬੋਲਣ ਕਾਰਨ ਜੇਲ੍ਹਾਂ ਵਿਚ ਵੀ ਜਾਣਾ ਪਿਆ, ਉਨ੍ਹਾਂ ਨੇ ਹਮੇਸ਼ਾ ਸਿੱਖੀ ਹਿੱਤਾਂ ਨੂੰ ਪਹਿਲ ਦਿੱਤੀ ਭਰੋਵਾਲ ਨੇ ਕਿਹਾ ਕਿ ਬ੍ਰਹਮਪੁਰਾ ਨੇ ਆਪਣੇ ਰਾਜਕਾਲ ਦੌਰਾਨ ਖਡੂਰ ਸਾਹਿਬ ਵਿਧਾਨ ਸਭ ਦਾ ਜੋ ਵਿਕਾਸ ਕਰਵਾਇਆ, ਅੱਜ 10 ਸਾਲ ਬਾਅਦ ਵੀ ਕਿਸੇ ਕੋਲ ਅਜਿਹਾ ਵਿਕਾਸ ਨਹੀਂ ਕਰਵਾਇਆ ਗਿਆ | ਲੋਕ ਅੱਜ ਵੀ ਯਾਦ ਕਰਦੇ ਹਨ ਕਿ ਜੋ ਰਣਜੀਤ ਸਿੰਘ ਬ੍ਰਹਮਪੁਰਾ ਹਲਕੇ ਦੀ ਨੁਹਾਰ ਬਦਲ ਗਏ, ਉਸ ਤੋਂ ਬਾਅਦ ਕਿਸੇ ਕੋਲ ਅਜਿਹਾ ਕੋਈ ਕੰਮ ਨਹੀਂ ਹੋਇਆ | ਉਨ੍ਹਾਂ ਨੇ ਕਿਹਾ ਕਿ ਅਜਿਹੇ ਨੇਕ ਇਨਸਾਨ ਜੋ ਲੋਕਾਂ ਦੀ ਸੇਵਾ ਕਰਕੇ ਗਿਆ, ਉਸ ਦੀ 28 ਤਰੀਕ ਦੀ ਬਰਸੀ ਨੂੰ ਸਾਡਾ ਫਰਜ ਬਣਦਾ ਕਿ ਹੁੰਮ ਹੰੁਮਾ ਕੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੀਏ | ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਧੂੰਦਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਨਗਰ ਧੂੰਦੇ ਤੋਂ ਵੱਡੀ ਸੰਗਤ ਲੈ ਕੇ ਪਿੰਡ ਬ੍ਰਹਮਪੁਰਾ ਵਿਖੇ ਬਰਸੀ ਵਿਚ ਸ਼ਿਰਕਤ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਆਤਮਾ ਸਿੰਘ, ਬਾਬਾ ਹਰੀ ਸਿੰਘ, ਜਥੇਦਾਰ ਸਰਬਜੀਤ ਸਿੰਘ, ਅੰਗਰੇਜ਼ ਸਿੰਘ, ਗੁਰਦੀਪ ਸਿੰਘ, ਸਕੱਤਰ ਸਿੰਘ, ਬਾਬਾ ਸੰਤਾ ਸਿੰਘ, ਜਥੇਦਾਰ ਸਰਵਣ ਸਿੰਘ ਪ੍ਰਧਾਨ ਨਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ
Ad Position 24